Rajvir Jawanda Health Update: ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਗਾਤਾਰ ਅੱਠਵੇਂ ਦਿਨ ਵੈਂਟੀਲੇਟਰ 'ਤੇ ਹਨ। ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਵਿੱਚ, ਡਾਕਟਰਾਂ ਨੇ ਕਿਹਾ ਕਿ ਜਵੰਦਾ ਦਾ ਦਿਲ ਦੀ ਧੜਕਦਾ ਰਹੇ ਇਸ ਲਈ ਉਨ੍ਹਾਂ ਨੂੰ ਲਗਾਤਾਰ ਲਾਈਫ ਸਪੋਰਟ 'ਤੇ ਰੱਖਿਆ ਜਾ ਰਿਹਾ ਹੈ।

Continues below advertisement

ਰਾਜਵੀਰ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਅੰਗਾਂ ਦੇ ਆਮ ਕੰਮਕਾਜ ਵਿੱਚ ਰੁਕਾਵਟ ਆ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਉਹ ਸੁਧਾਰ ਨਹੀਂ ਹੋ ਰਿਹਾ ਹੈ ਜਿਵੇਂ ਉਹ ਚਾਹੁੰਦੇ ਹਨ।

ਸਾਬਕਾ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੇ ਇੱਕ ਭਾਵੁਕ ਅਪੀਲ ਕਰਦੇ ਹੋਏ ਕਿਹਾ, "ਸਾਨੂੰ ਵਾਹਿਗੁਰੂ, ਪਰਮਾਤਮਾ ਅਤੇ ਅੱਲ੍ਹਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਭਾਵੇਂ ਉਹ ਸਾਡੇ ਕੁਝ ਸਾਹ ਘੱਟ ਕਰ ਦੇਣ, ਪਰ ਉਹ ਸਾਹ ਰਾਜਵੀਰ ਜਵੰਦਾ ਨੂੰ ਦੇ ਦੇਣ। ਲੱਖਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਉਨ੍ਹਾਂ ਦੀ ਉਮਰ ਵਧਾ ਸਕਦੀਆਂ ਹਨ ਅਤੇ ਉਹ ਦੁਬਾਰਾ ਸਾਡੇ ਕੋਲ ਵਾਪਸ ਆ ਸਕਦਾ ਹੈ।"

Continues below advertisement

ਹਸਪਤਾਲ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤਾ ਬਿਆਨ

3 ਅਕਤੂਬਰ: ਜਵੰਦਾ ਨੂੰ ਉਸਦੇ ਦਿਲ ਦੀ ਧੜਕਣ ਨੂੰ ਬਣਾਈ ਰੱਖਣ ਲਈ ਲਾਈਫ ਸਪੋਰਟ (ਵੈਂਟੀਲੇਟਰ) 'ਤੇ ਰੱਖਿਆ ਗਿਆ ਹੈ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਗਾਇਕ ਦੇ ਸਰੀਰ ਦੇ ਹੋਰ ਅੰਗ ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Read More: Rajvir Jawanda Health Update: ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਹਾਲਾਤ ਚਿੰਤਾਜਨਕ, ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਤੀਜਾ ਨਵਾਂ ਮੈਡੀਕਲ ਬੁਲੇਟਿਨ; ਜਾਣੋ ਕੀ ਬੋਲੇ...

Read More: SAD News: ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦਾ ਦੇਹਾਂਤ; ਮਾਮੂਲੀ ਹਾਰਟ ਅਟੈਕ ਤੋਂ ਬਾਅਦ...