Diljit Dosanjh: ਗਲੋਬਲ ਸਟਾਰ ਦਿਲਜੀਤ ਦੋਸਾਂਝ ਇਨ੍ਹੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੋਸਾਂਝਾਵਾਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਅਜਿਹਾ ਵੀਡੀੋਓ ਵਾਇਰਲ ਹੋ ਰਿਹਾ ਹੈ ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇਸ ਵੀਡੀਓ ਵਿੱਚ ਦਿਲਜੀਤ ਇੱਕ ਸ਼ਖਸ਼ ਕੋਲੋਂ ਡਰ ਪੁੱਠੇ ਪੈਰੀ ਭੱਜਦੇ ਹੋਏ ਨਜ਼ਰ ਆ ਰਹੇ ਹਨ। ਆਖਿਰ ਦਿਲਜੀਤ ਨੇ ਅਜਿਹਾ ਕਿਉਂ ਕੀਤਾ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...


ਇਸ ਸ਼ਖਸ਼ ਨੇ ਰੋਕਿਆ ਦਿਲਜੀਤ ਦਾ ਰਾਹ


ਦੱਸ ਦੇਈਏ ਕਿ ਇਹ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦਰਅਸਲ, ਇਸ ਵਿੱਚ ਕਲਾਕਾਰ ਦੇ ਪਿੱਛੇ ਮਸ਼ਹੂਰ ਫੋਟੋਗ੍ਰਾਫਰ ਸੁਤੇਜ ਸਿੰਘ ਪੰਨੂ ਭੱਜਦੇ ਹੋਏ ਨਜ਼ਰ ਆ ਰਹੇ ਹਨ। ਸੁਤੇਜ ਨੂੰ ਜ਼ਿਆਦਾਤਰ ਬਜ਼ੁਰਗ ਲੋਕਾਂ ਦੀਆਂ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਵੇਖਿਆ ਜਾਂਦਾ ਹੈ। ਜਿਸ ਤੋਂ ਬਾਅਦ ਦਿਲਜੀਤ ਸੁਤੇਜ ਨੂੰ ਵੇਖ ਡਰ ਜਾਂਦੇ ਅਤੇ ਉੱਥੋਂ ਪੁੱਠੇ ਪੈਰੀ ਭੱਜਦੇ। ਹਾਲਾਂਕਿ ਇਸ ਦੌਰਾਨ ਦਿਲਜੀਤ ਨੂੰ ਹੱਸਦੇ ਹੋਏ ਵੇਖਿਆ ਗਿਆ। ਉਹ ਕਹਿੰਦੇ ਹਨ ਕਿ ਤੁਸੀ ਬਜ਼ੁਰਗਾਂ ਦੀਆਂ ਪਿਆਰੀਆਂ ਪਿਆਰੀਆਂ ਫੋਟੋਆਂ ਲੈਂਦੇ ਹੁੰਦੇ ਪਰ ਮੈਂ ਬਜ਼ੁਰਗ ਨਹੀਂ, ਕਲਾਕਾਰ ਫੋਟੋਗ੍ਰਾਫਰ ਨੂੰ ਕਹਿੰਦਾ ਹੈ ਕਿ ਤੁਸੀ 40 ਸਾਲ ਬਾਅਦ ਆਣਾ... ਅੱਗੇ ਵੇਖੋ ਦੋਵਾਂ ਵਿਚਾਲੇ ਹੋਈ ਦਿਲਚਸਪ ਗੱਲ...






 


ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ ਜੱਟ ਐਂਡ ਜੁਲੀਅਟ 3 ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਉਹ ਇੱਕ ਵਾਰ ਫਿਰ ਨੀਰੂ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਸ ਵਿੱਚ ਅਦਾਕਾਰਾ ਜੈਸਮੀਨ ਬਾਜਵਾ ਵੀ ਵਿਖਾਈ ਦਏਗੀ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਇਹ ਫਿਲਮ 28 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।


ਰੈਪਰ ਨਸੀਬ ਵੱਲੋਂ ਇਲੂਮਿਨਾਟੀ ਦੇ ਦੋਸ਼


ਹਾਲ ਹੀ ਵਿੱਚ ਰੈਪਰ ਨਸੀਬ ਵੱਲੋਂ ਦਿਲਜੀਤ ਦੋਸਾਂਝ ਉੱਪਰ ਇਲੂਮਿਨਾਟੀ ਹੋਣ ਦੇ ਕਈ ਦੋਸ਼ ਲਗਾਏ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਉਹ ਆਪਣੀਆਂ ਇਨ੍ਹਾਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਇੱਕ ਤੋਂ ਬਾਅਦ ਇੱਕ ਦੋਸਾਂਝਾਵਾਲੇ ਖਿਲਾਫ ਕਈ ਪੋਸਟਾਂ ਸ਼ੇਅਰ ਕਰ ਰਿਹਾ ਹੈ। ਜਿਸ ਕਾਰਨ ਲੋਕਾਂ ਵੱਲੋਂ ਰੈਪਰ ਨਸੀਬ ਨੂੰ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। 


ਕੀ ਹੈ ਇਲੂਮਿਨਾਟੀ ?


ਖਬਰਾਂ ਮੁਤਾਬਕ ਸੀਕਰੇਟ ਸੁਸਾਇਟੀ ਤੇ ਇਲੂਮਿਨਾਟੀ ਬੜੀ ਤੇਜ਼ੀ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਆਪਣੇ ਪੈਰ ਪਸਾਰ ਰਿਹਾ ਹੈ। ਇਹ ਸੁਸਾਇਟੀ ਸ਼ੈਤਾਨ ਲਈ ਕੰਮ ਕਰਦੀ ਹੈ। ਇੱਥੇ ਸ਼ੈਤਾਨ ਲੋਕਾਂ ਤੋਂ ਉਨ੍ਹਾਂ ਦੀ ਆਤਮਾ ਖਰੀਦਦਾ ਹੈ ਅਤੇ ਇਸ ਦੇ ਬਦਲੇ ਉਨ੍ਹਾਂ ਦੀ ਇੱਛਾ ਪੂਰੀ ਕਰਦਾ ਹੈ। ਫਿਰ ਬਾਅਦ ;ਚ ਉਨ੍ਹਾਂ ਤੋਂ ਆਪਣੀ ਮਨਮਰਜ਼ੀ ਪੂਰੀ ਕਰਵਾਉਂਦਾ ਹੈ। 



Read More: Diljit Dosanjh: ਦਿਲਜੀਤ ਦੋਸਾਂਝ ਨੂੰ ਵੱਡਾ ਝਟਕਾ! ਫਿਲਮ 'ਰੰਨਾਂ 'ਚ ਧੰਨਾ' ਹੋਈ Cancel, ਸਾਹਮਣੇ ਆਈ ਹੈਰਾਨੀਜਨਕ ਵਜ੍ਹਾ