Poonam Pandey Death: ਲਾਕਅੱਪ ਫੇਮ ਅਦਾਕਾਰਾ ਪੂਨਮ ਪਾਂਡੇ ਦਾ ਦਿਹਾਂਤ ਹੋ ਗਿਆ ਹੈ। ਉਸ ਦੀ ਪੀਆਰ ਟੀਮ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਸਰਵਾਈਕਲ ਕੈਂਸਰ ਤੋਂ ਪੀੜਤ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੂਨਮ ਦੀ ਮੌਤ ਤੋਂ ਬਾਅਦ ਉਸ ਦੀ ਆਖਰੀ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਉਸ ਪੋਸਟ ਨੂੰ ਦੇਖ ਕੇ ਕੋਈ ਨਹੀਂ ਕਹਿ ਸਕਦਾ ਕਿ ਉਹ ਇੰਨੀ ਗੰਭੀਰ ਬੀਮਾਰੀ ਤੋਂ ਪੀੜਤ ਸੀ।      


ਇਹ ਵੀ ਪੜ੍ਹੋ: ਪ੍ਰਸਿੱਧ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਦਾ ਮਹਿਜ਼ 32 ਦੀ ਉਮਰ 'ਚ ਦੇਹਾਂਤ, ਕੈਂਸਰ ਤੋਂ ਹਾਰ ਗਈ ਜ਼ਿੰਦਗੀ ਦੀ ਜੰਗ


ਪੂਨਮ ਨੇ ਆਪਣੀ ਆਖਰੀ ਪੋਸਟ 'ਚ ਇਕ ਵੀਡੀਓ ਸ਼ੇਅਰ ਕੀਤਾ ਸੀ। ਜਿਸ 'ਚ ਉਹ ਜਹਾਜ਼ 'ਚ ਸਫਰ ਕਰਦੀ ਨਜ਼ਰ ਆ ਰਹੀ ਹੈ। ਉਸ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਬਲੈਕ ਪੈਂਟ ਅਤੇ ਸਫੇਦ ਬਰੇਲੇਟ ਪਾਇਆ ਹੋਇਆ ਹੈ। ਉਨ੍ਹਾਂ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਤੋਂ ਉਸ ਦੀ ਬੀਮਾਰੀ ਬਾਰੇ ਕੋਈ ਸੰਕੇਤ ਨਹੀਂ ਮਿਲਦਾ ਹੈ। ਦੱਸ ਦਈਏ ਕਿ ਪੂਨਮ ਪਾਂਡੇ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਸੀ। ਉਹ ਫੈਨਜ਼ ਦੇ ਨਾਲ ਆਪਣੀ ਹਰ ਛੋਟੀ ਵੱਡੀ ਅਪਡੇਟ ਸਾਂਝੀ ਕਰਦੀ ਸੀ। ਉਸ ਨੇ ਆਪਣੀ ਆਖਰੀ ਪੋਸਟ 3 ਦਿਨ ਪਹਿਲਾਂ ਸ਼ੇਅਰ ਕੀਤੀ ਸੀ।









ਕਾਬਿਲੇਗ਼ੌਰ ਹੈ ਕਿ ਅਦਾਕਾਰਾ ਦੀ ਮੌਤ ਦੀ ਖਬਰ ਪੂਨਮ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਹੈ। ਪੂਨਮ ਦੀ ਅਚਾਨਕ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੂਨਾਮ ਪਾਂਡੇ ਦਾ ਨਾਮ ਅਕਸਰ ਹੀ ਵਿਵਾਦਾਂ 'ਚ ਰਹਿੰਦਾ ਸੀ। ਕਿਸੇ ਨੇ ਇਹ ਸੋਚਿਆ ਵੀ ਨਹੀਂ ਸੀ ਕਿ ਬੇਬਾਕ ਬੋਲਣ ਵਾਲੀ ਇਹ ਅਭਿਨੇਤਰੀ ਇਸ ਤਰ੍ਹਾਂ ਅਚਾਨਕ ਦੁਨੀਆ ਤੋਂ ਰੁਖਸਤ ਹੋ ਜਾਵੇਗੀ।  






ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਦਾ 166 ਕਰੋੜ ਦਾ ਘਰ ਸਲਾਬ ਕਰਕੇ ਹੋਇਆ ਖਰਾਬ, ਨਵੇਂ ਘਰ 'ਚ ਪਰਿਵਾਰ ਸਣੇ ਸ਼ਿਫਟ ਹੋਈ ਅਦਾਕਾਰਾ