(Source: ECI/ABP News/ABP Majha)
Gurpreet Singh Dhatt: ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ ਦੇਹਾਂਤ, 47 ਦੀ ਉਮਰ 'ਚ ਹਾਰਟ ਅਟੈਕ ਨਾਲ ਹੋਈ ਮੌਤ
Gurpreet Singh Dhatt Death: ਮਸ਼ਹੂਰ ਗਾਇਕ ਗੁਰਪ੍ਰੀਤ ਸਿੰਘ ਢੱਟ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ। ਦੱਸ ਦਈਏ ਕਿ ਉਨ੍ਹਾਂ ਨੇ 47 ਸਾਲਾਂ ਦੀ ਉਮਰ 'ਚ ਆਖਰੀ ਸਾਹ ਲਏ।
ਅਮੈਲੀਆ ਪੰਜਾਬੀ ਦੀ ਰਿਪੋਰਟ
Gupreet Singh Dhatt Passed Away: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੇਹੱਦ ਦੁੱਖਦਾਈ ਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਗਾਇਕ ਗੁਰਪ੍ਰੀਤ ਸਿੰਘ ਢੱਟ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ। ਦੱਸ ਦਈਏ ਕਿ ਉਨ੍ਹਾਂ ਨੇ 47 ਸਾਲਾਂ ਦੀ ਉਮਰ 'ਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਢੱਟ ਮਕਸੂਦਾਂ ਦੇ ਨੇੜੇ ਆਨੰਦ ਨਗਰ ਦੇ ਰਹਿਣ ਵਾਲੇ ਸੀ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਬਾਰੇ ਗੁਰਪ੍ਰੀਤ ਸਿੰਘ ਢੱਟ ਦੇ ਪਰਿਵਾਰਕ ਮੈਂਬਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਯਾਨਿ ਬੁੱਧਵਾਰ 20 ਦਸੰਬਰ ਨੂੰ ਉਨ੍ਹਾਂ ਦੀ ਛਾਤੀ ਵਿੱਚ ਅਚਾਨਕ ਦਰਦ ਹੋਇਆ, ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ।
ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਢੱਟ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਗਾਇਕ ਸੀ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਤੇ ਯਾਦਗਾਰੀ ਗਾਣੇ ਦਿੱਤੇ ਸੀ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।