Narendra Modi: ਪ੍ਰਿਅੰਕਾ ਚੋਪੜਾ ਨੂੰ ਮਿਲਣਗੇ ਪੀਐਮ ਮੋਦੀ...ਕਿਸਾਨਾਂ ਲਈ ਨਹੀਂ ਟਾਈਮ? ਤੇਜਸਵੀ ਯਾਦਵ ਬੋਲੇ..'ਝੂਠ ਦੀ ਫੈਕਟਰੀ'
Tejaswi Yadav Slams PM Modi: ਤੇਜਸਵੀ ਯਾਦਵ ਨੇ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸਾਲ 2024 ਵਿੱਚ ਉਹ (ਵਿਰੋਧੀ ਧਿਰ) ਭਾਜਪਾ ਤੇ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ।
PM Modi meet Priyanka Chopra: ਕਿਸਾਨ ਅੰਦੋਲਨ ਦੇ ਵਿਚਕਾਰ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਸਵਾਲ ਉਠਾਇਆ ਹੈ ਕਿ ਆਖਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਨਦਾਤੇ ਨੂੰ ਕਿਉਂ ਨਹੀਂ ਮਿਲਦੇ? ਬਿਹਾਰ ਦੇ ਸਾਸਾਰਾਮ ਵਿੱਚ ਸ਼ੁੱਕਰਵਾਰ ਨੂੰ ਲਾਲੂ ਪ੍ਰਸਾਦ ਯਾਦਵ ਦੇ ਛੋਟੇ ਬੇਟੇ ਤੇਜਸਵੀ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਦਾਕਾਰਾ ਪ੍ਰਿਅੰਕਾ ਚੋਪੜਾ ਨੂੰ ਮਿਲ ਸਕਦੇ ਹਨ ਪਰ ਉਨ੍ਹਾਂ ਕੋਲ ਕਿਸਾਨਾਂ ਨੂੰ ਮਿਲਣ ਦਾ ਸਮਾਂ ਨਹੀਂ।
ਤੇਜਸਵੀ ਯਾਦਵ ਨੇ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸਾਲ 2024 ਵਿੱਚ ਉਹ (ਵਿਰੋਧੀ ਧਿਰ) ਭਾਜਪਾ ਤੇ ਨਰਿੰਦਰ ਮੋਦੀ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਉਨ੍ਹਾਂ ਕਿਹਾ ਕਿ 17 ਮਹੀਨਿਆਂ ਵਿੱਚ 5 ਬਿਹਾਰ ਅੰਦਰ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਕੀਤਾ ਹੈ, ਪਰ ਨਰਿੰਦਰ ਮੋਦੀ ਝੂਠ ਦੀ ਫੈਕਟਰੀ ਹੈ। ਹੁਣ ਉਨ੍ਹਾਂ ਨੂੰ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ- ਅਸੀਂ ਕਿਸੇ ਤੋਂ ਨਹੀਂ ਡਰਦੇ। ਲਾਲੂ ਯਾਦਵ ਤੇ ਉਨ੍ਹਾਂ ਦੇ ਪੁੱਤਰ ਕਿਸੇ ਤੋਂ ਡਰਦੇ ਨਹੀਂ।
ਉਧਰ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਮੋਦੀ ਸਰਕਾਰ 'ਤੇ ਸ਼ਬਦੀ ਹਮਲਾ ਕੀਤਾ ਹੈ। ਸ਼ੁੱਕਰਵਾਰ ਨੂੰ ਬਿਹਾਰ ਦੇ ਸਾਸਾਰਾਮ 'ਚ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਦੋਸ਼ ਲਗਾਇਆ ਕਿ ਵਪਾਰੀ ਗੌਤਮ ਅਡਾਨੀ ਨੂੰ ਸਭ ਕੁਝ ਦਿੱਤਾ ਜਾ ਰਿਹਾ ਹੈ, ਪਰ ਕਿਸਾਨਾਂ ਤੇ ਨੌਜਵਾਨਾਂ ਦੀ ਕੋਈ ਗੱਲ ਨਹੀਂ ਕਰ ਰਿਹਾ। ਸਿਰਫ਼ ਤੇ ਸਿਰਫ਼ ਅਡਾਨੀ ਦੀ ਗੱਲ ਕੀਤੀ ਜਾ ਰਹੀ ਹੈ। ਉਹ ਅਜਿਹੇ ਸਮੇਂ ਕਿਸਾਨ ਪੰਚਾਇਤ ਨੂੰ ਸੰਬੋਧਨ ਕਰ ਰਹੇ ਹਨ, ਜਦੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ।
ਕੇਰਲ ਦੇ ਵਾਇਨਾਡ ਤੋਂ ਕਾਂਗਰਸ ਦੇ ਸਾਂਸਦ ਰਾਹੁਲ ਮੁਤਾਬਕ ਇੱਕ ਪਾਸੇ ਕਿਸਾਨ ਨੂੰ ਸਹੀ ਰੇਟ ਨਹੀਂ ਮਿਲ ਰਿਹਾ, ਦੂਜੇ ਪਾਸੇ ਕਿਸਾਨਾਂ ਦੀ ਜ਼ਮੀਨ ਖਰੀਦੀ ਜਾ ਰਹੀ ਹੈ। ਅਸੀਂ ਦੇਸ਼ ਦੇ ਵਿਕਾਸ ਦੇ ਵਿਰੁੱਧ ਨਹੀਂ ਹਾਂ ਪਰ ਅਸੀਂ ਸਵਾਲ ਉਠਾ ਰਹੇ ਹਾਂ ਕਿ ਕਿਸ ਤਰ੍ਹਾਂ ਦਾ ਵਿਕਾਸ ਹੋ ਰਿਹਾ ਹੈ ਤੇ ਕਿਸ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਸ ਨੂੰ ਵਿਕਾਸ ਕਹਿ ਰਹੀ ਹੈ, ਉਹ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ। ਵਿਕਾਸ ਦੇ ਨਾਂ 'ਤੇ ਸਭ ਕੁਝ ਅਡਾਨੀ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਹ ਵਿਕਾਸ ਨਹੀਂ, ਚੋਰੀ ਹੈ।