ਪੜਚੋਲ ਕਰੋ

Priyanka Chopra: ਪ੍ਰਿਯੰਕਾ ਚੋਪੜਾ ਕੀਨੀਆ ਦੇ ਹਾਲਾਤ ਦੇਖ ਹੋਈ ਇਮੋਸ਼ਨਲ, ਸ਼ੇਅਰ ਕੀਤੀ ਦਰਦਨਾਕ ਵੀਡੀਓ

Priyanka Chopra Kenya: ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਕੀਨੀਆ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਕਾਫੀ ਭਾਵੁਕ ਨਜ਼ਰ ਆ ਰਹੀ ਹੈ।

Priyanka Chopra Kenya: ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਪ੍ਰਿਯੰਕਾ ਚੋਪੜਾ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ ਵਿੱਚ ਪ੍ਰਿਯੰਕਾ ਚੋਪੜਾ ਨੇ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕਿਹਾ ਕਿ ਉਹ ਅਸਹਿਜ ਮਹਿਸੂਸ ਕਰ ਰਹੀ ਹੈ। ਆਓ ਜਾਣਦੇ ਹਾਂ ਕਿ ਇਸ ਵੀਡੀਓ 'ਚ ਅਜਿਹਾ ਕੀ ਹੈ ਜਿਸ ਦੇ ਚੱਲਦੇ ਅਦਾਕਾਰਾ ਅਸਹਿਜ ਮਹਿਸੂਸ ਕਰ ਰਹੀ ਹੈ।

ਪ੍ਰਿਯੰਕਾ ਚੋਪੜਾ ਅਦਾਕਾਰੀ ਤੋਂ ਲੈ ਕੇ ਇੰਟਰਨੈਸ਼ਨਲ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਅਤੇ ਸਮਾਜਿਕ ਕੰਮ ਕਰਨ ਲਈ ਹਮੇਸ਼ਾ ਅੱਗੇ ਰਹਿੰਦੀ ਹੈ। ਪ੍ਰਿਅੰਕਾ ਕੁਝ ਸਾਲਾਂ ਤੋਂ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੇਫ) ਨਾਲ ਵੀ ਜੁੜੀ ਹੋਈ ਹੈ ਅਤੇ ਹਰ ਸਾਲ ਉਹ ਸੰਸਥਾ ਲਈ ਕੰਮ ਕਰਨ ਲਈ ਕਈ ਦੇਸ਼ਾਂ ਦੀ ਯਾਤਰਾ ਕਰਦੀ ਹੈ।

ਪ੍ਰਿਯੰਕਾ ਚੋਪੜਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ 'ਤੇ ਕੀਨੀਆ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਇਹ ਵੀਡੀਓ ਹਰ ਕਿਸੇ ਨੂੰ ਭਾਵੁਕ ਕਰ ਦੇਣ ਵਾਲਾ ਹੈ। ਇਸ ਵੀਡੀਓ ਦੇ ਰਾਹੀਂ ਅਦਾਕਾਰਾ ਨੇ ਉਥੋਂ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਕੈਪਸ਼ਨ ਵਿੱਚ ਲਿਖਿਆ, "ਮੈਂ ਇਥੇ ਇਹ ਸਭ ਵੇਖ ਕੇ ਅਸਹਿਜ ਮਹਿਸੂਸ ਕਰ ਰਹੀ ਹਾਂ"

ਪ੍ਰਿਯੰਕਾ ਚੋਪੜਾ ਨੇ ਕੀਨੀਆ ਤੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਦੇ ਵਿੱਚ ਉਥੋਂ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਸ਼ੇਅਰ ਕਰਦੇ ਹੋਏ ਕਿਹਾ, " ਮੈਂ ਯੂਨੀਸੈਫ ਨਾਲ ਕੀਨੀਆ ਵਿੱਚ ਹਾ, ਮੈਂ ਅੱਜ ਇਥੇ ਕਾਫੀ ਅਸਹਿਜ ਮਹਿਸੂਸ ਕਰ ਰਹੀ ਹਾਂ, ਜਦੋਂ ਮੈਂ ਲੰਡਨ ਤੋਂ ਕੀਨੀਆ ਲਈ ਫਲਾਇਟ ਲਈ ਹੈ ਉਦੋਂ ਤੋਂ ਮੇਰੇ ਮਨ ਬੇਚੈਨ ਹੋ ਰਿਹਾ ਹੈ। ਮੈਂ ਅਜੇ ਵੀ ਯੂਨੀਸੈਫ ਦੇ ਨਾਲ ਕੀਨੀਆ ਦੌਰੇ ਤੇ ਹਾਂ। ਇਸ ਸਮੇਂ ਇਥੇ ਚੱਲ ਰਹੇ ਸੁੱਕੇ ਦੀ ਮਾਰ ਨੂੰ ਵੇਖਣ ਮਨ ਉਦਾਸ ਹੈ। ਇੱਕ ਮਾਂ ਹੋਣ ਦੇ ਨਾਤੇ ਕੁਪੋਸ਼ਣ ਨਾਲ ਕਿਸੇ ਬੱਚੇ ਦੀ ਮੌਤ ਦੀ ਖ਼ਬਰ ਸੁਨਣਾ ਜਾਂ ਅਜਿਹੇ ਹਾਲਾਤ ਵੇਖਣਾ ਬੇਹੱਦ ਮੁਸ਼ਕਿਲ ਹੈ। ਬਾਵਜੂਦ ਇਸ ਦੇ ਮੈ ਤੁਹਾਨੂੰ ਸਾਰਿਆਂ ਇਸ ਯਾਤਰਾ 'ਤੇ ਲੈ ਕੇ ਜਾਣਾ ਚਾਹੁੰਦੀ ਹਾਂ"

View this post on Instagram
 
A post shared by Priyanka (@priyankachopra)

ਕੀਨੀਆ ਦੀ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਜਾਣਕਾਰੀ ਦਿੱਤੀ ਹੈ ਕਿ ਕਿਵੇਂ ਵਾਤਾਵਰਣ ਵਿੱਚ ਆ ਰਹੇ ਬਦਲਾਅ ਕਾਰਨ ਉੱਥੇ ਹਾਲਾਤ ਵਿਗੜਦੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਥੇ ਇੱਕ ਮਿੰਟ ਵਿੱਚ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ ਹੋ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਪ੍ਰਿਯੰਕਾ ਨੇ ਸਾਰਿਆਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪ੍ਰਿਯੰਕਾ ਨੇ ਕਿਹਾ, 'ਮੈਂ ਯੂਨੀਸੈਫ ਦੀ ਇਸ ਮੁਹਿੰਮ ਵਿੱਚ ਉਨ੍ਹਾਂ ਨਾਲ ਕੰਮ ਕਰਨਾ ਜਾਰੀ ਰੱਖਾਂਗੀ। ਮੈਂ ਤੁਹਾਨੂੰ ਸਾਰਿਆਂ ਨੂੰ ਵੀ ਬੇਨਤੀ ਕਰਦੀ ਹਾਂ ਕਿ ਇਨ੍ਹਾਂ ਲੋਕਾਂ ਨੂੰ ਬਚਾਉਣ ਲਈ ਅੱਗੇ ਆਓ ਤਾਂ ਜੋ ਸਮੇਂ ਸਿਰ ਇਲਾਜ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਜਾ ਸਕੇ।

ਪ੍ਰਿਯੰਕਾ ਚੋਪੜਾ ਦੇ ਮੁਤਾਬਕ ਕੀਨੀਆ 'ਚ ਇਹ ਪਹਿਲੀ ਵਾਰ ਸੋਕਾ ਨਹੀਂ ਪਿਆ ਹੈ, ਹਾਲਾਂਕਿ ਇਸ ਤਰ੍ਹਾਂ ਦਾ ਸੋਕਾ ਦਹਾਕਿਆਂ ਤੋਂ ਦੇਖਿਆ ਜਾ ਰਿਹਾ ਹੈ। ਅਦਾਕਾਰਾ ਨੇ ਇਸ ਦਾ ਕਾਰਨ ਜਲਵਾਯੂ ਪਰਿਵਰਤਨ ਯਾਨੀ ਕਿ ਵਾਤਾਵਰਣ 'ਚ ਆ ਰਹੀ ਤਬਦੀਲੀ ਨੂੰ ਦੱਸਿਆ ਹੈ। ਪ੍ਰਿਯੰਕਾ ਮੁਤਾਬਕ ਅਫਰੀਕਾ ਦੇ ਜ਼ਿਆਦਾਤਰ ਦੇਸ਼ ਵਾਤਾਵਰਣ 'ਚ ਆ ਰਹੀ ਤਬਦੀਲੀ ਕਾਰਨ ਪਰੇਸ਼ਾਨ ਹਨ। ਅਦਾਕਾਰਾ ਨੇ ਕਿਹਾ ਸਾਨੂੰ ਵਾਤਾਵਰਣ ਸੰਭਾਲ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਸਾਨੂੰ ਜਲਦੀ ਤੋਂ ਜਲਦੀ ਕੁਝ ਕਰਨਾ ਚਾਹੀਦਾ ਹੈ ਨਹੀਂ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ। ਜਿਥੇ ਇੱਕ ਪਾਸੇ ਅਦਾਕਾਰਾ ਸਮਾਜ ਸੇਵਾ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਪ੍ਰਿਯੰਕਾ ਦੇ ਫੈਨਜ਼ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ, ਕਿ ਉਹ ਸਮਾਜ ਸੇਵਾ ਦੇ ਨਾਲ-ਨਾਲ ਲੋਕਾਂ ਨੂੰ  ਵਾਤਾਵਰਣ ਦੀ ਸਾਂਭ ਸੰਭਾਲ ਤੇ ਅਜਿਹੇ ਮੁੱਦਿਆਂ ਪ੍ਰਤੀ ਜਾਗਰੂਕ ਕਰ ਰਹੀ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget