Daler Mehndi: ਦਲੇਰ ਮਹਿੰਦੀ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲਾ ਨੂੰ ਜਾਰੀ ਕੀਤਾ ਨੋਟਿਸ, ਜਵਾਬ ਦਾਖਲ ਕਰਨ ਦਾ ਹੁਕਮ
Daler Mehndi Passport Renewal: ਦਲੇਰ ਸਿੰਘ ਮਹਿੰਦੀ ਨੇ ਆਪਣੇ ਪਾਸਪੋਰਟ ਦੇ ਨਵੀਨੀਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
Daler Mehndi Passport Renewal: ਪੰਜਾਬੀ ਗਾਇਕ ਦਲੇਰ ਸਿੰਘ ਮਹਿੰਦੀ ਨੇ ਆਪਣੇ ਪਾਸਪੋਰਟ ਦੇ ਨਵੀਨੀਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਤੇ ਹਾਈ ਕੋਰਟ ਨੇ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ 'ਚ ਦਲੇਰ ਮਹਿੰਦੀ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ 'ਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ 'ਚ ਸ਼ਾਮਲ ਹੋਣਾ ਹੈ। ਉਨ੍ਹਾਂ ਦਾ ਪਾਸਪੋਰਟ ਸਿਰਫ 16 ਮਾਰਚ ਤੱਕ ਵੈਧ (Valid) ਹੈ ਅਤੇ ਉਨ੍ਹਾਂ ਨੇ ਸਥਾਨਕ ਪਾਸਪੋਰਟ ਦਫਤਰ ਵਿਖੇ ਇਸ ਦੇ ਨਵੀਨੀਕਰਨ ਲਈ ਅਰਜ਼ੀ ਦਿੱਤੀ ਹੈ ਅਤੇ ਇਸ ਦਾ ਫੈਸਲਾ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਪਹਿਲੀ ਵਾਰ ਦਿਖਾਇਆ ਧੀ ਮਾਲਤੀ ਦਾ ਚਿਹਰਾ, ਦੇਖੋ ਮਾਲਤੀ ਦੀਆਂ ਕਿਊਟ ਤਸਵੀਰਾਂ
ਪਟੀਸ਼ਨਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪਾਸਪੋਰਟ ਦੇ ਨਵੀਨੀਕਰਨ ਦਾ ਹੁਕਮ ਜਾਰੀ ਕੀਤਾ ਜਾਵੇ। ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਰਜ਼ੀ ਕੇਂਦਰੀ ਵਿਦੇਸ਼ ਮੰਤਰਾਲੇ/ਦਿੱਲੀ ਦੇ ਖੇਤਰੀ ਪਾਸਪੋਰਟ ਅਧਿਕਾਰੀ ਕੋਲ ਪੈਂਡਿੰਗ ਹੈ ਅਤੇ ਉਸ ਨੂੰ ਪਟੀਸ਼ਨ 'ਚ ਧਿਰ ਨਹੀਂ ਬਣਾਇਆ ਗਿਆ ਹੈ, ਇਸ ਲਈ ਪਹਿਲਾਂ ਉਨ੍ਹਾਂ ਨੂੰ ਇਸ 'ਚ ਧਿਰ ਬਣਾਇਆ ਜਾਵੇ | ਪਟੀਸ਼ਨ 'ਤੇ ਦਲੇਰ ਮਹਿੰਦੀ ਦੇ ਵਕੀਲ ਨੇ ਕੁਝ ਸਮਾਂ ਮੰਗਿਆ ਅਤੇ ਹਾਈ ਕੋਰਟ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ। ਸੋਮਵਾਰ ਨੂੰ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਨੋਟਿਸ ਜਾਰੀ ਕਰਕੇ 2 ਫਰਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।
View this post on Instagram
ਦਲੇਰ ਸਿੰਘ ਮਹਿੰਦੀ ਨੂੰ ਮਨੁੱਖੀ ਤਸਕਰੀ ਦੇ ਦੋਸ਼ ਹੇਠ ਪਿਛਲੇ ਸਾਲ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ। ਹਾਈ ਕੋਰਟ ਨੇ ਸਤੰਬਰ 2022 ਵਿੱਚ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਹੁਣ ਦਲੇਰ ਮਹਿੰਦੀ ਨੇ ਆਪਣਾ ਪਾਸਪੋਰਟ ਰੀਨਿਊ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਵਿਦੇਸ਼ ਮੰਤਰਾਲੇ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਅਰਮਾਨ ਮਲਿਕ ਦੀਆਂ ਦੋਵੇਂ ਪ੍ਰੈਗਨੈਂਟ ਪਤਨੀਆਂ ਦੀ ਹੋਈ ਜ਼ਬਰਦਸਤ ਲੜਾਈ, ਇੱਕ ਨੇ ਚੁੱਕਿਆ ਭਿਆਨਕ ਕਦਮ