ਪੜਚੋਲ ਕਰੋ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਨਾਲ ਮੁਲਾਕਾਤ, ਪੰਜਾਬ `ਚ ਫ਼ਿਲਮ ਟੂਰਿਜ਼ਮ ਵਧਾਉਣ ਨੂੰ ਲੈਕੇ ਚਰਚਾ

ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਮਤਿਆਜ਼ ਅਲੀ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ। ਇਸ ਦੀਆਂ ਕੁਝ ਤਸਵੀਰਾਂ ਅਮਨ ਅਰੋੜਾ ਨੇ ਵੀ ਸ਼ੇਅਰ ਕੀਤੀਆਂ

ਚੰਡੀਗੜ੍ਹ: ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਮਤਿਆਜ਼ ਅਲੀ ਨੇ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ। ਇਸ ਦੀਆਂ ਕੁਝ ਤਸਵੀਰਾਂ ਅਮਨ ਅਰੋੜਾ ਨੇ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ 'ਜਬ ਵੀ ਮੇਟ' ਬਾਲੀਵੁੱਡ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਇਮਤਿਆਜ਼ ਅਲੀ ਨਾਲ ਅੱਜ ਚੰਡੀਗੜ੍ਹ ਸਥਿਤ ਮੇਰੇ ਦਫਤਰ 'ਚ ਮੁਲਾਕਾਤ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਭਿਆਚਾਰਕ ਤੌਰ 'ਤੇ ਅਮੀਰ ਸੂਬੇ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ ਗਈ।

ਤਸਵੀਰਾਂ ਸ਼ੇਅਰ ਕਰਦਿਆਂ ਅਮਨ ਅਰੋੜਾ ਨੇ ਲਿਖਿਆ, "ਜਬ ਵੀ ਮੈੱਟ। ਅੱਜ ਬਾਲੀਵੁੱਡ ਦੇ ਦਿੱਗਜ ਡਾਇਰੈਕਟਰ ਇਮਤਿਆਜ਼ ਅਲੀ ਨਾਲ ਮੇਰੇ ਚੰਡੀਗੜ੍ਹ ਆਫ਼ਿਸ `ਚ ਮੁਲਾਕਾਤ ਹੋਈ। ਪੰਜਾਬ `ਚ ਫ਼ਿਲਮ ਟੂਰਿਜ਼ਮ ਨੂੰ ਪ੍ਰਫੂਲਿਤ ਕਰਨ ਲਈ ਵਿਚਾਰ ਵਟਾਂਦਰਾ ਹੋਇਆ। ਇਸ ਦੇ ਨਾਲ ਹੀ ਅਰੋੜਾ ਨੇ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਪੰਜਾਬ `ਚ ਕਲਚਰ ਤੇ ਫ਼ਿਲਮ ਟੂਰਿਜ਼ਮ ਨੂੰ ਪ੍ਰਫੂਲਿਤ ਕਰਨ ਦੀ ਕੋਸ਼ਿਸ਼ ਨੂੰ ਸਮਰਥਨ ਦੇਣ ਦੀ ਹਰ ਕੋਸ਼ਿਸ਼ ਕਰਾਂਗਾ।

ਕਾਬਿਲੇਗ਼ੌਰ ਹੈ ਕਿ ਇਮਤਿਆਜ਼ ਅਲੀ ਬਾਲੀਵੁੱਡ ਦੇ ਦਿੱਗਜ ਡਾਇਰੈਕਟਰ ਹਨ, ਜਿਨ੍ਹਾਂ ਨੇ ਕਈ ਸੁਪਰਹਿੱਟ ਹਿੰਦੀ ਫ਼ਿਲਮਾਂ ਡਾਇਰੈਕਟ ਕੀਤੀਆਂ ਤੇ ਲਿਖੀਆਂ ਹਨ। ਜਬ ਵੀ ਮੈਟ ਅਲੀ ਦੇ ਕਰੀਅਰ ਦੀ ਸਭ ਤੋਂ ਬੈਸਟ ਫ਼ਿਲਮ ਮੰਨੀ ਜਾਂਦੀ ਹੈ। ਇਸ ਫ਼ਿਲਮ `ਚ ਸ਼ਾਹਿਦ ਕਪੂਰ ਤੇ ਕਰੀਨਾ ਕਪੂਰ ਖਾਨ ਨੇ ਮੁੱਖ ਕਿਰਦਾਰ ਨਿਭਾਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਦੇ ਨਾਲ ਨਾਲ ਕ੍ਰਿਟੀਕਸ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਸੀ। ਜਬ ਵੀ ਮੈਟ ਫ਼ਿਲਮ ਨੂੰ ਕਈ ਸਾਰੇ ਐਵਾਰਡਜ਼ ਵੀ ਮਿਲੇ ਸੀ। ਜਬ ਵੀ ਮੈਟ, ਲਵ ਆਜ ਕਲ, ਰੌਕਸਟਾਰ, ਹਾਈਵੇ ਤੇ ਤਮਾਸ਼ਾ ਇਮਤਿਆਜ਼ ਅਲੀ ਦੇ ਕਰੀਅਰ ਦੀਆਂ ਬੇਹਤਰੀਨ ਫ਼ਿਲਮਾਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024

ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Embed widget