ਪੜਚੋਲ ਕਰੋ

Punjab Election: ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇ ਵਾਲਾ 'ਤੇ ਇੱਕ ਹੋਰ ਕੇਸ ਦਰਜ

ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਤੇ ਵਿਵਾਦਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਇਕ ਵਾਰ ਮੁੜ ਵਿਵਾਦਾਂ 'ਚ ਘਿਰ ਗਏ ਹਨ।ਦਰਅਸਲ, ਇਸ ਵਾਰ ਸਿੱਧੂ ਮੂਸੇ ਵਾਲਾ ਵਕੀਲਾਂ ਨੂੰ ਲੈ ਕੇ ਵਿਵਾਦਾਂ 'ਚ ਆਏ ਹਨ।

ਚੰਡੀਗੜ੍ਹ: ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਤੇ ਵਿਵਾਦਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਇਕ ਵਾਰ ਮੁੜ ਵਿਵਾਦਾਂ 'ਚ ਘਿਰ ਗਏ ਹਨ।ਦਰਅਸਲ, ਇਸ ਵਾਰ ਸਿੱਧੂ ਮੂਸੇ ਵਾਲਾ ਵਕੀਲਾਂ ਨੂੰ ਲੈ ਕੇ ਵਿਵਾਦਾਂ 'ਚ ਆਏ ਹਨ।ਐਡਵੋਕੇਟ ਸੁਨੀਲ ਕੁਮਾਰ ਮੱਲ੍ਹਣ ਵੱਲੋਂ ਜ਼ਿਲ੍ਹਾ ਅਦਾਲਤ 'ਚ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ। 

ਐਡਵੋਕੇਟ ਮੱਲ੍ਹਣ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਦੇ 'ਸੰਜੂ' ਗੀਤ 'ਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ। ਇਹ ਸਭ ਸਿੱਧੂ ਮੂਸੇ ਵਾਲਾ ਨੇ ਜਾਣਬੁੱਝ ਕੇ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਲਈ ਕੀਤਾ ਹੈ। ਮੂਸੇ ਵਾਲਾ ਨੇ ਇਸ ਗੀਤ ਨੂੰ ਜਾਣਬੁੱਝ ਕੇ ਗਲਤ ਇਰਾਦੇ ਨਾਲ ਰਿਲੀਜ਼ ਕਰਕੇ ਨਿਆਂ ਪ੍ਰਣਾਲੀ ਦਾ ਅਕਸ ਖ਼ਰਾਬ ਕਰਨ ਦਾ ਕੰਮ ਕੀਤਾ ਹੈ। 

ਸਿੱਧੂ ਆਪਣੀ ਗਾਇਕੀ ਦੇ ਅੰਦਾਜ਼ ਨੂੰ ਲੈ ਕੇ ਵੀ ਕਈ ਵਾਰ ਵਿਵਾਦਾਂ 'ਚ ਘਿਰ ਚੁੱਕਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਉਸ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਾਇਰ ਕੀਤਾ ਗਿਆ ਹੈ।ਦੱਸ ਦਈਏ ਕਿ ਐਡਵੋਕੇਟ ਮੱਲ੍ਹਣ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਲਈ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਸਿੱਧੂ 'ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਦੇ ਵੀ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਗੀਤ 'ਚ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਹੈ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਡਵੋਕੇਟ ਨੇ 15 ਜੁਲਾਈ 2021 ਨੂੰ ਸਿੱਧੂ ਮੂਸੇ ਵਾਲਾ ਨੂੰ ਇਸ ਗੀਤ ਬਾਰੇ ਕਾਨੂੰਨੀ ਨੋਟਿਸ ਵੀ ਭੇਜਿਆ ਸੀ, ਜਿਸ ਦਾ ਉਸ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ। ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਤੋਂ ਇਲਾਵਾ 'ਸੰਜੂ' ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ 'ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ' ਦੇ ਐਡਵੋਕੇਟ ਵੈਲਫੇਅਰ ਫੰਡ 'ਚ ਪਾਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget