(Source: ECI/ABP News/ABP Majha)
ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੇ ਪੰਜਾਬੀ ਸਿੰਗਰ ਕੇਂਦਰ ਸਰਕਾਰ ਦੇ ਨਿਸ਼ਾਨੇ ‘ਤੇ? ਖਾਲਸਾ ਏਡ ਦੇ ਸੰਸਥਾਪਕ ਨੇ ਕਹੀ ਇਹ ਗੱਲ
ਇਹ ਮੁੱਦਾ ਪੰਜਾਬ ‘ਚ ਕਾਫੀ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ‘ਤੇ ਕਾਫੀ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਨੇ ਵੀ ਕੇਂਦਰ ਸਰਕਾਰ ਦੇ ਇਸ ਕਦਮ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ
Ravinder Khalsa Slams Central Govt: ਪੰਜਾਬੀ ਗਾਇਕ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਘਰਾਂ ;ਚ ਬੀਤੇ ਦਿਨ ਇਨਕਮ ਟੈਕਸ ਨੇ ਰੇਡ ਮਾਰੀ ਸੀ। ਇਸ ਦੌਰਾਨ ਵਿਭਾਗ ਦੇ ਅਫਸਰਾਂ ਨੇ ਘੱਟੋ-ਘੱਟ 6-7 ਘੰਟੇ ਗਾਇਕਾਂ ਦੇ ਘਰ ਵਿੱਚ ਫਰੋਲਾ ਫਰਾਲੀ ਕੀਤੀ। ਇਸ ਦੇ ਨਾਲ ਹੀ ਇਹ ਵੀ ਖਬਰ ਆ ਰਹੀ ਹੈ ਕਿ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਵੀ ਭਾਰਤ ‘ਚ ਮੁੜ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਸਿੰਗਰਾਂ ਨੇ ਪਿਛਲੇ ਸਾਲ ਕਿਸਾਨ ਅੰਦੋਲਨ ਨੂੰ ਖੁੱਲਾ ਸਮਰਥਨ ਦਿੱਤਾ ਸੀ। ਇਸ ਤੋਂ ਬਾਅਦ ਤੋਂ ਹੀ ਇਹ ਸਾਰੇ ਕਲਾਕਾਰ ਕੇਂਦਰ ਸਰਕਾਰ ਦੇ ਨਿਸ਼ਾਨੇ ‘ਤੇ ਹਨ। ਤੇ ਹੁਣ ਕੇਂਦਰ ਵੱਲੋਂ ਇਨ੍ਹਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਪ੍ਰਤਾੜਿਤ ਕੀਤਾ ਜਾ ਰਿਹਾ ਹੈ।
ਹੁਣ ਇਹ ਮੁੱਦਾ ਪੰਜਾਬ ‘ਚ ਕਾਫੀ ਭਖਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ‘ਤੇ ਕਾਫੀ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਨੇ ਵੀ ਕੇਂਦਰ ਸਰਕਾਰ ਦੇ ਇਸ ਕਦਮ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇੱਥੋਂ ਤੱਕ ਕਿ ਖਾਲਸਾ ਨੇ ਇਸ ਨੂੰ ਲੋਕਤੰਤਰ ਦਾ ਕਤਲ ਤੱਕ ਕਰਾਰ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ, ‘ਕੀ ਇਹ ਕੋਈ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀ ਗਾਇਕਾਂ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਹੋਈ। ਹਰ ਉਹ ਪ੍ਰਸਿੱਧ ਸ਼ਖਸੀਅਤ, ਜਿਸ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ, ਉਹ ਕੇਂਦਰ ਸਰਕਾਰ ਦੇ ਨਿਸ਼ਾਨੇ ਤੇ ਹੈ। ਹੁਣ ਕੰਵਰ ਗਰੇਵਾਲ ਤੇ ਰਣਜੀਤ ਬਾਵਾ ਨਿਸ਼ਾਨੇ ‘ਤੇ ਹਨ। ਇਹ ਲੋਕਤੰਤਰ ਦਾ ਘਾਣ ਹੈ।’
ਦਸ ਦਈਏ ਕਿ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਵੀ ਭਾਰਤ ਚ ਬੰਦ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਨਾਲ ਜੈਜ਼ੀ ਬੀ ਦਾ ਅਕਾਊਂਟ ਵੀ ਭਾਰਤ ‘ਚ ਬੰਦ ਹੈ।
ਇਸ ਤੋਂ ਇਲਾਵਾ ਬੀਤੇ ਦਿਨ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਵੀ ਹੋਈ। ਇਹ ਸਾਰੀਆਂ ਗੱਲਾਂ ਸਬੂਤ ਹਨ ਕਿ ਕਿਸਾਨ ਅੰਦੋਲਨ ਨੂੰ ਸਪੋਰਟ ਕਰਨ ਵਾਲੀਆਂ ਸ਼ਖਸੀਅਤਾਂ ਕੇਂਦਰ ਸਰਕਾਰ ਦੇ ਨਿਸ਼ਾਨੇ ;ਤੇ ਆ ਚੁੱਕੀਆਂ ਹਨ ।