Jaswinder Bhalla Social Media Post: ਪੰਜਾਬੀ ਕਮੇਡੀਅਨ ਤੇ ਅਦਾਕਾਰ ਜਸਵਿੰਦਰ ਭੱਲਾ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਸ਼ਾਨਦਾਰ ਕਾਮਿਕ ਟਾਈਮਿੰਗ ਤੇ ਜ਼ਬਰਦਸਤ ਅਦਾਕਾਰੀ ਨਾਲ ਪੂਰੀ ਦੁਨੀਆ 'ਚ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਇਸ ਦੇ ਨਾਲ ਨਾਲ ਭੱਲਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।


ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੂੰ ਚੁੜੇਲ ਬਣ ਕੇ ਡਰਾਵੇਗੀ ਸਰਗੁਣ ਮਹਿਤਾ, ਨਵੀਂ ਫਿਲਮ 'ਜੱਟ ਨੂੰ ਚੁੜੇਲ ਟੱਕਰੀ' ਦਾ ਐਲਾਨ


ਇੰਨੀਂ ਦਿਨੀਂ ਜਸਵਿੰਦਰ ਭੱਲਾ ਦਾ ਸ਼ਾਇਰਾਨਾ ਅੰਦਾਜ਼ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਿਹਾ ਹੈ। ਜਸਵਿੰਦਰ ਭੱਲਾ ਨੇ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਰੋਮਾਂਟਿਕ ਸ਼ਾਇਰੀ ਕਰਦੇ ਨਜ਼ਰ ਆਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿੱਖਿਆ, 'ਹਾਥ ਹੋਤਾ ਤੋ ਕਬ ਕਾ ਛੁੜਾ ਲੇਤੇ, ਪਕੜੇ ਬੈਠੇ ਹੈਂ ਵੋ ਨਿਗਾਹੋਂ ਸੇ ਹਮੇ।' ਭੱਲਾ ਦੀ ਇਸ ਪੋਸਟ 'ਤੇ ਉਨ੍ਹਾਂ ਦੇ ਫੈਨਜ਼ ਬੇਸ਼ੁਮਾਰ ਕਮੈਂਟਸ ਕਰ ਰਹੇ ਹਨ।









ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਜਲਦ ਹੀ ਫਿਲਮ 'ਕੈਰੀ ਆਨ ਜੱਟਾ 3' 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਜਸਵਿੰਦਰ ਭੱਲਾ ਤੋਂ ਇਲਾਵਾ ਫਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਹੋਰ ਕਈ ਕਲਾਕਾਰ ਤੁਹਾਡਾ ਮਨੋਰੰਜਨ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਇਸ ਫਿਲਮ ਨੂੰ ਸਮੀਪ ਕੰਗ ਡਾਇਰੈਕਟ ਕਰ ਰਹੇ ਹਨ। ਫੈਨਜ਼ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।


ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਪੁੱਤਰ ਨਾਲ ਤਸਵੀਰ ਆਈ ਸਾਹਮਣੇ, ਫੈਨਜ਼ ਕਰ ਰਹੇ ਪਿਆਰ ਦੀ ਵਰਖਾ