Jaswinder Bhalla Chhankata: ਜਸਵਿੰਦਰ ਭੱਲਾ ਉਹ ਨਾਂ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਨੂੰ ਪੰਜਾਬੀ ਕਾਮੇਡੀ ਦੇ ਬਾਦਸ਼ਾਹ ਹਨ। ਉਨ੍ਹਾਂ ਦੀ 'ਛਣਕਾਟਾ' ਸੀਰੀਜ਼ ਤਾਂ ਤੁਹਾਨੂੰ ਜ਼ਰੂਰ ਯਾਦ ਹੋਵੇਗੀ। ਛਣਕਾਟੇ ਨਾਲ ਭੱਲਾ ਨੇ ਕਰੀਬ ਡਾਢ ਦਹਾਕੇ ਤੱਕ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਅੱਜ ਵੀ ਲੋਕ 'ਛਣਕਾਟੇ' ਦੇ ਦੀਵਾਨੇ ਹਨ।


ਇਹ ਵੀ ਪੜ੍ਹੋ: ਪ੍ਰਸਿੱਧ ਟੀਵੀ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦਾ ਦੇਹਾਂਤ, ਬਾਥਰੂਮ 'ਚ ਮਿਲੀ ਲਾਸ਼


ਹਾਲ ਹੀ 'ਚ ਜਸਵਿੰਦਰ ਭੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ 'ਛਣਕਾਟਾ 2003' ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕੀਤੀ। ਜਿਸ ਨੂੰ ਦੇਖ ਕੇ ਲੋਕਾਂ ਨੂੰ ਆਪਣੇ ਪੁਰਾਣੇ ਦਿਨ ਯਾਦ ਆ ਰਹੇ ਹਨ। ਇਹੀ ਨਹੀਂ ਫੈਨਜ਼ ਇਸ ਵੀਡੀਓ ਦੇ ਕਮੈਂਟ ਬਾਕਸ ਵਿੱਚ ਭੱਲਾ ਤੋਂ ਇਹ ਸਵਾਲ ਵੀ ਕਰ ਰਹੇ ਹਨ ਕਿ ਕੀ ਉਹ ਦੁਬਾਰਾ ਛਣਕਾਟਾ ਲੈਕੇ ਆਉਣਗੇ। ਇਹ ਸਭ ਤੋਂ ਤੁਸੀਂ ਖੁਦ ਇਹ ਅੰਦਾਜ਼ਾ ਲਗਾ ਸਕਦੇ ਹੋ ਕਿ ਛਣਕਾਟੇ ਲਈ ਲੋਕਾਂ ਦੇ ਦਿਲਾਂ 'ਚ ਅੱਜ ਵੀ ਪਿਆਰ ਹੈ। ਦੇਖੋ ਇਹ ਵੀਡੀਓ ਕਲਿੱਪ:









ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਕਾਮੇਡੀਅਨ ਤੇ ਐਕਟਰ ਹਨ, ਉਹ ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਹੁਣ ਤੱਕ ਲੋਕਾਂ ਨੂੰ ਛਣਕਾਟਾ ਸੀਰੀਜ਼ ਨਾਲ ਖੂਬ ਹਸਾਇਆ ਹੈ। ਇਸ ਦੇ ਨਾਲ ਨਾਲ ਉਹ ਕਈ ਪੰਜਾਬੀ ਫਿਲਮਾਂ 'ਚ ਵੀ ਨਜ਼ਰ ਆਏ ਹਨ। 


ਜਸਵਿੰਦਰ ਭੱਲਾ ਜਲਦ ਹੀ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਨਰੇਸ਼ ਕਥੂਰੀਆ ਦੇ ਨਾਲ 'ਕੈਰੀ ਆਨ ਜੱਟਾ 3' 'ਚ ਨਜ਼ਰ ਆਉਣ ਵਾਲੇ ਹਨ। ਦੱਸ ਦਈਏ ਕਿ ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਬੇਸਵਰੀ ਨਾਲ ਇਸ ਫਿਲਮ ਦੀ ਉਡੀਕ ਕਰ ਰਹੇ ਹਨ।


ਇਹ ਵੀ ਪੜ੍ਹੋ: ਈਵੈਂਟ 'ਚ ਦੀਪਿਕਾ ਪਾਦੂਕੋਣ ਨੇ ਰਣਵੀਰ ਸਿੰਘ ਨੂੰ ਬੁਰੀ ਤਰ੍ਹਾਂ ਕੀਤਾ ਇਗਨੋਰ, ਨਾ ਫੜਿਆ ਹੱਥ ਨਾ ਖਿਚਵਾਈ ਫੋਟੋ