Gurpreet Ghuggi New Video: ਪੰਜਾਬੀ ਇੰਡਸਟਰੀ ਦੇ ਟੈਲੇਂਟਡ ਕਲਾਕਾਰ ਗੁਰਪ੍ਰੀਤ ਘੁੱਗੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਮੇਹਨਤ ਤੇ ਹੁਨਕ ਦੇ ਦਮ ‘ਤੇ ਇੰਡਸਟਰੀ ‘ਚ ਵੱਖਰੀ ਪਛਾਣ ਬਣਾਈ ਹੈ। ਹਾਲ ਹੀ ‘ਚ ਗੁਰਪ੍ਰੀਤ ਘੁੱਗੀ ਆਪਣੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈਕੇ ਕਾਫੀ ਚਰਚਾ ‘ਚ ਰਹੇ ਸੀ। ਹੁਣ ਫਿਰ ਤੋਂ ਗੁਰਪ੍ਰੀਤ ਘੁੱਗੀ ਲਾਈਮਲਾਈਟ ‘ਚ ਆ ਗਏ ਹਨ।
ਦਰਅਸਲ, ਗੁਰਪ੍ਰੀਤ ਘੁੱਗੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਵੀਡੀਓ ‘ਚ ਘੁੱਗੀ ਮਿਸਤਰੀ ਬਣ ਕੇ ਗੈਰਾਜ ਵਿੱਚ ਗੱਡੀਆਂ ਠੀਕ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਤੇ ਉਨ੍ਹਾਂ ਦੇ ਫੈਨਜ਼ ਖੂਬ ਕਮੈਂਟਸ ਕਰ ਰਹੇ ਹਨ। ਦਰਅਸਲ, ਘੁੱਗੀ ਨੇ ਇਹ ਰੂਪ ਆਪਣੀ ਅਗਲੀ ਫਿਲਮ ਲਈ ਧਾਰਿਆ ਹੈ। ਜੀ ਹਾਂ, ਵੀਡੀਓ ਸ਼ੇਅਰ ਕਰਦਿਆਂ ਗੁਰਪ੍ਰੀਤ ਘੁੱਗੀ ਨੇ ਕੈਪਸ਼ਨ ‘ਚ ਲਿਖਿਆ, “ਫਿਲਮ ‘ਬਿਨਾਂ ਬੈਂਡ ਚੱਲ ਇੰਗਲੈਂਡ’ ਦੇ ਸੈੱਟ ਤੋਂ।” ਦਸ ਦਈਏ ਕਿ ਇਸ ਫਿਲਮ ‘ਚ ਘੁੱਗੀ ਮੱਖਣ ਮਿਸਤਰੀ ਦਾ ਕਿਰਦਾਰ ਨਿਭਾ ਰਹੇ ਹਨ। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਹਾਲ ਹੀ ‘ਚ ਗੁਰਪ੍ਰੀਤ ਘੁੱਗੀ ਫਿਲਮ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਲਈ ਇੰਗਲੈਂਡ ‘ਚ ਸਨ। ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਨਾਲ ਘੁੱਗੀ ਨੇ ਫਿਲਮ ‘ਬਿਨਾਂ ਬੈਂਡ ਚੱਲ ਇੰਗਲੈਂਡ’ ਲਈ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਹ ਫਿਲਮ ਅਗਲੇ ਸਾਲ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।