Harby Sangha Family Video: ਪੰਜਾਬੀ ਐਕਟਰ ਤੇ ਕਮੇਡੀਅਨ ਹਾਰਬੀ ਸੰਘਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਐਕਟਰ ਨੂੰ ਉਨ੍ਹਾਂ ਦੀ ਐਕਟਿੰਗ ਤੇ ਸ਼ਾਨਦਾਰ ਕਾਮਿਕ ਟਾਈਮਿੰਗ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਉਹ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ। ਹਾਰਬੀ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। 


ਹਾਲ ਹੀ ‘ਚ ਹਾਰਬੀ ਸੰਘਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਕਲਾਕਾਰ ਆਪਣੇ ਪਰਿਵਾਰ ਨਾਲ ਖੂਬ ਮਸਤੀ ਕਰਦਾ ਨਜ਼ਰ ਆ ਰਿਹਾ ਹੈ। ਦਸ ਦਈਏ ਕਿ ਇਸ ਵੀਡੀਓ ‘ਚ ਹਾਰਬੀ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਟੁਆਏ ਟਰੇਨ ‘ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਖੂਬ ਮਸਤੀ ਕਰ ਰਹੇ ਹਨ। ਇਸ ਵੀਡੀਓ ਨੂੰ ਹਾਰਬੀ ਦੇ ਫੈਨਜ਼ ਖੂਬ ਪਿਆਰ ਦਹੇ ਹਨ। ਦੇਖੋ ਇਹ ਵੀਡੀਓ:









ਦਸ ਦਈਏ ਕਿ ਹਾਰਬੀ ਸੰਘਾ ਅਕਸਰ ਆਪਣੀ ਪਤਨੀ ਤੇ ਬੱਚਿਆਂ ਨਾਲ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਦੇਖੋ ਹਾਰਬੀ ਦੇ ਪਰਿਵਾਰ ਦੀਆਂ ਇਹ ਤਸਵੀਰਾਂ:








ਹਾਰਬੀ ਸੰਘਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ‘ਚ ਫਿਲਮ ‘ਹਨੀਮੂਨ’ ‘ਚ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਉਹ ਦੇਬੀ ਮਖਸੂਸਪੁਰੀ ਦੇ ਗਾਣੇ ‘ਛੜੇ’ ਵਿੱਚ ਵੀ ਨਜ਼ਰ ਆ ਚੁੱਕੇ ਹਨ। ਇਸ ਗਾਣੇ ‘ਚ ਦੇਬੀ ਨੇ ਛੜਿਆਂ ਦਾ ਦਰਦ ਬਿਆਨ ਕੀਤਾ ਸੀ। ਹਾਰਬੀ ਸੰਘਾ ਨੇ ਇਸ ਵਿੱਚ ਛੜੇ ਆਦਮੀ ਦੀ ਭੂਮਿਕਾ ਨਿਭਾਈ ਸੀ। ਉਨ੍ਹਾਂ ਦੀ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਗਿਆ ਸੀ।