ਪੰਜਾਬੀ ਕਲਾਕਾਰ ਰਾਣਾ ਰਣਬੀਰ ਨੇ 25ਵੀਂ ਵਰ੍ਹੇਗੰਢ ਮੌਕੇ ਪਤਨੀ ਨਾਲ ਸ਼ੇਅਰ ਕੀਤੀ ਤਸਵੀਰ, ਫ਼ੈਨਜ਼ ਨੇ ਕਹੀ ਇਹ ਗੱਲ
Rana Ranbir: ਰਾਣਾ ਰਣਬੀਰ ਨੇ ਬੀਤੇ ਦਿਨੀਂ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਦਵਿੰਦਰ ਕੌਰ ਦੇ ਨਾਲ ਖੂਬਸੂਰਤ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ
Rana Ranbir Shares Pic With Wife On Social Media: ਪੰਜਾਬੀ ਕਲਾਕਾਰ ਰਾਣਾ ਰਣਬੀਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਟੈਲੇਂਟ ਤੇ ਮੇਹਨਤ ਨਾਲ ਇੰਡਸਟਰੀ `ਚ ਵੱਖਰੀ ਪਛਾਣ ਬਣਾਈ ਹੈ। ਇਸ ਦੇ ਨਾਲ ਹੀ ਕਵਿਤਾਵਾਂ ਵੀ ਲਿਖਦੇ ਹਨ। ਉਹ ਆਪਣੀ ਕਵਿਤਾਵਾਂ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਹਨ, ਜਿਸ ਨੂੰ ਫ਼ੈਨਜ਼ ਖੂਬ ਪਿਆਰ ਦਿੰਦੇ ਹਨ।
ਰਾਣਾ ਰਣਬੀਰ ਨੇ ਬੀਤੇ ਦਿਨੀਂ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਦਵਿੰਦਰ ਕੌਰ ਦੇ ਨਾਲ ਖੂਬਸੂਰਤ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਤਸਵੀਰ ਨੂੰ ਪਿਆਰੀ ਜਿਹੀ ਕੈਪਸ਼ਨ ਦਿੱਤੀ। ਕੈਪਸ਼ਨ `ਚ ਕਮੇਡੀਅਨ ਨੇ ਲਿਖਿਆ, "ਘਾਟਾ ਧੋਖਾ ਕੁੱਝ ਨੀ ਯਾਰ। ਸਾਡਾ ਜ਼ਿੰਦਾਬਾਦ ਪਿਆਰ। #ਪਿਆਰ, #ਲਵ, #ਫ਼ੈਮਿਲੀ।" ਇਸ ਪੋਸਟ ਵਿੱਚ ਉਨ੍ਹਾਂ ਨੇ ਆਪਣੀ ਪਤਨੀ ਨੂੰ ਵੀ ਟੈਗ ਕੀਤਾ।
View this post on Instagram
ਜੇ ਗੱਲ ਕਰੀਏ ਰਾਣਾ ਰਣਬੀਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਕਲਾਕਾਰ ਨੇ ਜਿਨ੍ਹਾਂ ਨੇ ਬਤੌਰ ਐਕਟਰ ਤੇ ਲੇਖਕ ਕਈ ਸੁਪਰ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇੱਕ ਬਿਹਤਰੀਨ ਅਦਾਕਾਰ ਹੋਣ ਦੇ ਨਾਲ-ਨਾਲ ਹੁਣ ਤੱਕ ਉਹ ਕਈ ਕਿਤਾਬਾਂ ਵੀ ਲਿਖ ਚੁੱਕੇ ਹਨ । ਇਸ ਤੋਂ ਇਲਾਵਾ ਉਹ ਖੁਦ ਮੋਟੀਵੇਸ਼ਨਲ ਸਪੀਚ ਦੇ ਨਾਲ ਲੋਕਾਂ ਦਾ ਹੌਸਲਾ ਵਧਾਉਂਦੇ ਨਜ਼ਰ ਆਉਂਦੇ ਹਨ । ਬਹੁਤ ਜਲਦ ਉਹ ਨੀਰੂ ਬਾਜਵਾ ਦੇ ਨਾਲ ਫ਼ਿਲਮ ਸਨੋਅਮੈਨ ‘ਚ ਵੀ ਨਜ਼ਰ ਆਉਣਗੇ ।