Satinder Satti Motivational Video: ਪੰਜਾਬੀ ਅਦਾਕਾਰਾ ਤੇ ਮੋਟੀਵੇਸ਼ਨਲ ਸਪੀਕਰ ਸਤਿੰਦਰ ਸੱਤੀ ਭਾਵੇਂ ਪੰਜਾਬ ਤੋਂ ਬਾਹਰ ਰਹਿੰਦੀ ਹੈ, ਪਰ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫ਼ੈਨਜ਼ ਨਾਲ ਜੁੜੀ ਹੋਈ ਹੈ। ਉੇਹ ਹਰ ਰੋਜ਼ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। 


ਇਹੀ ਸਿਲਸਿਲਾ ਜਾਰੀ ਰੱਖਦਿਆਂ ਸਤਿੰਦਰ ਸੱਤੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪ੍ਰੇਰਨਾਦਾਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਫ਼ੈਨਜ਼ ਨੂੰ ਜ਼ਿੰਦਗੀ `ਚ ਕੁੱਝ ਕਰਨ ਲਈ ਉਤਸ਼ਾਹਿਤ ਕਰਦੀ ਨਜ਼ਰ ਆ ਰਹੀ ਹੈ। ਸੱਤੀ ਨੇ ਵੀਡੀਓ `ਚ ਕਿਹਾ ਕਿ ਜ਼ਰੂਰੀ ਨਹੀਂ ਕਿ ਜੇ ਤੁਹਾਡੇ ਪਿਤਾ ਡਾਕਟਰ ਹਨ ਤਾਂ ਤੁਹਾਡੀ ਮਜਬੂਰੀ ਹੈ ਕਿ ਤੁਸੀਂ ਡਾਕਟਰ ਹੀ ਬਣਨਾ ਹੈ। ਤੁਹਾਡੇ ਜੋ ਵੀ ਸੁਪਨੇ ਹਨ ਉਸ ਨੂੰ ਪੂਰਾ ਕਰਨ ਲਈ ਤੁਸੀਂ ਪੂਰੀ ਜੀ ਜਾਨ ਲਗਾ ਦਿਓ। ਦੇਖੋ ਵੀਡੀਓ:









ਦਸ ਦਈਏ ਕਿ ਹਾਲ ਹੀ `ਚ ਸੱਤੀ ਨੇ ਪੰਜਾਬੀ ਸਿੰਗਰ ਕਰਨ ਔਜਲਾ ਨਾਲ ਉਨ੍ਹਾਂ ਦੇ ਕੈਨੇਡਾ `ਚ ਹੋਏ ਮਿਊਜ਼ਿਕ ਸ਼ੋਅਜ਼ `ਚ ਹਿੱਸਾ ਲਿਆ ਸੀ। ਉਨ੍ਹਾਂ ਨੇ ਆਪਣੀ ਸ਼ਾਇਰੀ ਤੇ ਖੂਬਸੂਰਤ ਕਵਿਤਾਵਾਂ ਦੇ ਨਾਲ ਸਮਾਂ ਬੰਨ੍ਹ ਦਿੱਤਾ ਸੀ। ਇਸ ਦੇ ਨਾਲ ਨਾਲ ਸੱਤੀ ਆਪਣੇ ਫ਼ੈਨਜ਼ ਨੂੰ ਪੇ੍ਰਰਨਾਦਾਇਕ ਵੀਡੀਓ ਬਣਾ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਉਂਦੀ ਰਹਿੰਦੀ ਹੈ। ਉਨ੍ਹਾਂ ਦੇ ਵੀਡੀਓਜ਼ ਨੂੰ ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾਂਦਾ ਹੈ।


ਇਹ ਵੀ ਪੜ੍ਹੋ: ਹਰਮਨ ਮਾਨ ਨੇ ਪਤੀ ਹਰਭਜਨ ਮਾਨ ਨਾਲ ਸ਼ੇਅਰ ਕੀਤੀ ਤਸਵੀਰ, ਨਫ਼ਰਤ ਫੈਲਾਉਣ ਵਾਲਿਆਂ ਨੂੰ ਇੰਜ ਦਿੱਤਾ ਜਵਾਬ