Nisha Bano Celebrating Her First Wedding Anniversary: ਪਿਛਲੇ ਸਾਲ ਹੀ ਅੱਜ ਦੇ ਦਿਨ ਹੀ ਪੰਜਾਬੀ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਉਨ੍ਹਾਂ ਨੇ 14 ਨਵੰਬਰ,2021 ਨੂੰ ਗਾਇਕ ਸਮੀਰ ਮਾਹੀ ਦੇ ਨਾਲ ਵਿਆਹ ਕਰਵਾ ਲਿਆ ਸੀ। ਅੱਜ ਉਨ੍ਹਾਂ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਹੈ। ਜਿਸ ਕਰਕੇ ਅਦਾਕਾਰਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪਤੀ ਨੂੰ ਵਿਸ਼ ਕੀਤਾ ਹੈ।


ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪਤੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਨਿਸ਼ਾ ਨੇ ਨਾਲ ਕੈਪਸ਼ਨ ਵਿੱਚ ਲਿਖਿਆ ਹੈ- ‘ਹੈਪੀ  Marraige Anniversary ❤️❤️💐🥰 🧿 lvu u a lot #nishabano #sameermahi #blessed’। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਵਧੀਆਂ ਦੇ ਰਹੇ ਹਨ।









ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸੀਰੀਅਲਾਂ ‘ਚ ਵੀ ਕੰਮ ਕੀਤਾ ਹੈ ।


ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਹਾਲ ਹੀ ‘ਚ ਅਦਾਕਾਰਾ ਲੰਡਨ ਵਿੱਚ ਆਪਣੀ ਅਗਲੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰਕੇ ਆਈ ਹੈ। ਇਸ ਫ਼ਿਲਮ ਵਿੱਚ ਉਹ ਐਕਟਰ ਰੌਸ਼ਨ ਪ੍ਰਿੰਸ ਦੇ ਨਾਲ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।