Daljit Kaur: ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਅੰਤਿਮ ਸਸਕਾਰ, ਗਮ ‘ਚ ਡੁੱਬੇ ਨਜ਼ਰ ਆਏ ਫੈਨਜ਼ ਤੇ ਪਰਿਵਾਰਕ ਮੈਂਬਰ
Daljit Kaur Cremation: ਪੰਜਾਬੀ ਫ਼ਿਲਮ ਇੰਡਸਟਰੀ ਦੀ ਸੁਪਰ ਸਟਾਰ ਰਹੀ ਅਦਾਕਾਰਾ ਦਲਜੀਤ ਕੌਰ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ, ਜਿਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ
Punjabi Actress Daljit Kaur Cremated: ਪੰਜਾਬੀ ਫ਼ਿਲਮ ਇੰਡਸਟਰੀ ਦੀ ਸੁਪਰ ਸਟਾਰ ਰਹੀ ਅਦਾਕਾਰਾ ਦਲਜੀਤ ਕੌਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ 69 ਸਾਲ ਦੀ ਉਮਰ 'ਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ, ਜਿਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਦਲਜੀਤ ਕੌਰ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਫ਼ਿਲਮ ਜਗਤ 'ਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਭੁੱਬਾਂ ਮਾਰ ਕੇ ਰੋ ਰਿਹਾ ਸੀ। ਦਲਜੀਤ ਕੌਰ ਨੂੰ ਮੁੱਖ ਅਗਨੀ ਉਨ੍ਹਾਂ ਦੇ ਭਤੀਜੇ ਨੇ ਦਿੱਤੀ।
ਆਪਣੇ ਜ਼ਮਾਨੇ 'ਚ ਪੰਜਾਬੀ ਫ਼ਿਲਮਾਂ ਦੀ 'ਹੇਮਾ ਮਾਲਿਨੀ' ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਸੀ ਅਤੇ ਦਰਜ਼ਨ ਦੇ ਕਰੀਬ ਹਿੰਦੀ ਫ਼ਿਲਮਾਂ 'ਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁੰਮਨਾਮੀ ਦੀ ਜ਼ਿੰਦਗੀ ਬਤੀਤ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਬੀਮਾਰ ਸਨ। ਦਲਜੀਤ ਕੌਰ ਨੇ 10 ਤੋਂ ਜ਼ਿਆਦਾ ਹਿੰਦੀ ਤੇ 70 ਤੋਂ ਜ਼ਿਆਦਾ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਸੀ। ਦਿੱਲੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੁਣੇ ਫ਼ਿਲਮ ਇੰਸਟੀਚਿਊਟ ਤੋਂ ਅਦਾਕਾਰੀ ਦੀ ਸ਼ੁਰੂਆਤ ਕੀਤੀ। ਸਾਲ 1976 'ਚ ਉਨ੍ਹਾਂ ਦੀ ਪਹਿਲੀ ਫ਼ਿਲਮ 'ਦਾਜ਼' ਰਿਲੀਜ਼ ਹੋਈ ਸੀ। ਉਨ੍ਹਾਂ ਨੇ 'ਪੁੱਤ ਜੱਟਾਂ ਦੇ', 'ਮਾਮਲਾ ਗੜਬੜ ਹੈ', 'ਕੀ ਬਨੂੰ ਦੁਨੀਆ ਦਾ', 'ਸਰਪੰਚ' ਅਤੇ 'ਪਟੋਲਾ' ਵਰਗੀਆਂ ਕਈ ਸੁਪਰਹਿੱਟ ਪੰਜਾਬੀ ਫ਼ਿਲਮਾਂ 'ਚ ਮੁੱਖ ਭੂਮਿਕਾ ਨਿਭਾਈ ਸੀ।
ਦੱਸਣਯੋਗ ਹੈ ਕਿ ਦਲਜੀਤ ਕੌਰ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ 'ਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਕੋਈ ਸੰਤਾਨ ਨਹੀਂ ਸੀ। ਸਾਲ 2001 'ਚ ਉਨ੍ਹਾਂ ਨੇ ਦੁਬਾਰਾ ਫ਼ਿਲਮੀ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਉਮਰ ਦੇ ਹਿਸਾਬ ਨਾਲ ਮਾਂ ਤੇ ਕਈ ਹੋਰ ਭੂਮਿਕਾਵਾਂ ਨਿਭਾਈਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।