ਪੜਚੋਲ ਕਰੋ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Punjabi Actress Gurpreet Kaur Bhangu : ਸੀਨੀਅਰ ਪੱਤਰਕਾਰ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦਾ ਵੀਰਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿੱਚ ਦੇਹਾਂਤ ਹੋ ਗਿਆ। ਉਹ ਪੰਜਾਬੀ ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ

Punjabi Actress Gurpreet Kaur Bhangu : ਸੀਨੀਅਰ ਪੱਤਰਕਾਰ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦਾ ਵੀਰਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿੱਚ ਦੇਹਾਂਤ ਹੋ ਗਿਆ। ਉਹ ਪੰਜਾਬੀ ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ। ਆਰੋਪ ਹੈ ਕਿ ਉਹ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਦੀ ਲਾਪਰਵਾਹੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਨੇ ਜਿਉਂਦੇ ਸਮੇਂ ਆਪਣੀ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਸੀ।

ਜਾਣਕਾਰੀ ਅਨੁਸਾਰ ਰਾਤ ਦੇ ਹਨੇਰੇ ਵਿੱਚ ਸਵਰਨ ਸਿੰਘ ਭੰਗੂ ਆਪਣੀ ਸਾਈਕਲ ਸਮੇਤ ਇੱਕ ਖੁੱਲ੍ਹੇ ਨਾਲੇ ਵਿੱਚ ਡਿੱਗ ਗਏ। ਉਹ ਪੂਰੀ ਰਾਤ ਉੱਥੇ ਹੀ ਪਏ ਰਹੇ। ਸਵੇਰੇ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਸਮੇਤ ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਦਬੇ-ਕੁਚਲੇ ਅਤੇ ਪੀੜਤ ਲੋਕਾਂ ਦੀ ਆਵਾਜ਼ ਬਣੇ

ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਵੀ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰ ਰਹੇ ਹਨ। ਸਵਰਨ ਸਿੰਘ ਭੰਗੂ ਨੇ ਪੱਤਰਕਾਰਤਾ ਰਾਹੀਂ ਦਬੇ-ਕੁਚਲੇ ਅਤੇ ਪੀੜਤ ਲੋਕਾਂ ਦੀ ਆਵਾਜ਼ ਨੂੰ ਉਭਾਰਿਆ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕੀਤਾ।

ਸਮਾਜਿਕ ਜਾਗਰੂਕਤਾ ਵਿੱਚ ਅਹਿਮ ਯੋਗਦਾਨ

ਸਵਰਨ ਸਿੰਘ ਭੰਗੂ ਨੇ ਬੇਸ਼ੁਮਾਰ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ। ਉਨ੍ਹਾਂ ਦੇ ਕਈ ਵਿਦਿਆਰਥੀ ਅੱਜ ਉੱਚ ਅਹੁਦਿਆਂ 'ਤੇ ਕਾਰਜਰਤ ਹਨ ਅਤੇ ਉਨ੍ਹਾਂ ਦੇ ਦਿਹਾਂਤ ਨਾਲ ਗਹਿਰੇ ਸਦਮੇ ਵਿੱਚ ਹਨ। ਉਨ੍ਹਾਂ ਨੇ ਨਾਟਕਾਂ ਅਤੇ ਸਮਾਜਿਕ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ।

6 ਜੂਨ ਨੂੰ PGI ਚੰਡੀਗੜ੍ਹ ਨੂੰ ਸੌਂਪੀ ਜਾਵੇਗੀ ਦੇਹ

ਸਵਰਨ ਸਿੰਘ ਭੰਗੂ ਨੇ ਆਪਣੇ ਜੀਵਨ ਕਾਲ ਦੌਰਾਨ ਹੀ ਆਪਣੀ ਦੇਹ PGI ਚੰਡੀਗੜ੍ਹ ਨੂੰ ਦਾਨ ਕਰਨ ਦਾ ਫ਼ੈਸਲਾ ਕੀਤਾ ਸੀ। ਇਸੇ ਤਹਿਤ 6 ਜੂਨ ਨੂੰ ਅੰਤਿਮ ਦਰਸ਼ਨਾਂ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ PGI ਚੰਡੀਗੜ੍ਹ ਪ੍ਰਸ਼ਾਸਨ ਨੂੰ ਸੌਂਪ ਦਿੱਤੀ ਜਾਵੇਗੀ।  

Advertisement

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget