Mandy Takhar Starts Shooting For Her Upcoming Film Vadda Ghar: ਪੰਜਾਬੀ ਅਦਾਕਾਰਾ ਮੈਂਡੀ ਤੱਖੜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਹਾਲ ਹੀ 'ਚ ਉਸ ਦੀਆਂ ਰਿਲੀਜ਼ ਹੋਈਆਂ ਫਿਲਮਾਂ 'ਛੱਲੇ ਮੁੰਦੀਆਂ' ਤੇ 'ਟੈਲੀਵਿਜ਼ਨ' ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਅਦਾਕਾਰਾ ਦੀ ਐਕਟਿੰਗ ਨੂੰ ਇਨ੍ਹਾਂ ਫਿਲਮਾਂ 'ਚ ਕਾਫੀ ਪਸੰਦ ਕੀਤਾ ਗਿਆ ਸੀ। ਹੁਣ ਮੈਂਡੀ ਦੀ ਨਵੀਂ ਫਿਲਮ ਅਗਲੇ ਸਾਲ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਮੈਂਡੀ ਨੇ ਇਸ ਫਿਲਮ ਲਈ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਹਾਲ ਹੀ 'ਚ ਮੈਂਡੀ ਤੱਖੜ ਨੇ ਆਪਣੀ ਆਉਣ ਵਾਲੀ ਫਿਲਮ 'ਵੱਡਾ ਘਰ' ਦਾ ਪੋਸਟਰ ਰਿਲੀਜ਼ ਕੀਤਾ ਸੀ। ਤੇ ਹੁਣ ਅਦਾਕਾਰਾ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਉਸ ਨੇ ਫਿਲਮ ਦੇ ਸੈੱਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਫਿਲਮ ਸ਼ੂਟ ਕਰਨ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ। ਦੇਖੋ ਵੀਡੀਓ:
ਕਾਬਿਲੇਗ਼ੌਰ ਹੈ ਕਿ ਮੈਂਡੀ ਤੱਖੜ ਹਾਲ ਹੀ 'ਚ 'ਟੈਲੀਵਿਜ਼ਨ' ਤੇ 'ਛੱਲੇ ਮੁੰਦੀਆਂ' ਫਿਲਮਾਂ 'ਚ ਨਜ਼ਰ ਆਈ ਸੀ। ਇਨ੍ਹਾਂ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹੁਣ ਮੈਂਡੀ ਜਲਦ ਹੀ ਆਪਣੀ ਅਗਲੀ ਫਿਲਮ 'ਵੱਡਾ ਘਰ 'ਚ' ਨਜ਼ਰ ਆਉਣ ਵਾਲੀ ਹੈ। ਇਹ ਫਿਲਮ 2023 'ਚ ਰਿਲੀਜ਼ ਹੋਵੇਗੀ। ਫਿਲਹਾਲ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ।