Neeru Bajwa Pics: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਬੇਹੱਦ ਟੈਲੇਂਟਡ ਅਦਾਕਾਰਾ ਹੈ। ਉਸ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਇੰਡਸਟਰੀ ‘ਚ ਕਦਮ ਰੱਖਿਆ ਅਤੇ ਦੇਖਦੇ ਹੀ ਦੇਖਦੇ ਪੰਜਾਬੀਆਂ ਦੇ ਦਿਲਾਂ ਦੀ ਰਾਣੀ ਬਣ ਗਈ। ਨੀਰੂ ਬਾਜਵਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ, ਉਹ ਜਦੋਂ ਵੀ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਹੈ ਤਾਂ ਉਸ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। 


ਹਾਲ ਹੀ ‘ਚ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੇ ਪਤੀ ਹੈਰੀ ਜਵੰਧਾ ਨਾਲ ਰੋਮਾਂਟਿਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। 









ਦੱਸ ਦਈਏ ਕਿ ਨੀਰੂ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸਨੋਮੈਨ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ । ਇਹ ਫਿਲਮ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਦਸ ਦਈਏ ਕਿ ਇਹ ਇੱਕ ਕ੍ਰਾਈਮ ਥ੍ਰਿਲਰ ਫਿਲਮ ਹੈ, ਜਿਸ ਵਿੱਚ ਨੀਰੂ ਬਾਜਵਾ ਜੈਜ਼ੀ ਬੀ ਨਾਲ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ । ਇਸ ਦੇ ਨਾਲ ਨਾਲ ਜੈਜ਼ੀ ਬੀ ਵੀ ਇਸ ਫਿਲਮ ਨਾਲ ਤਕਰੀਬਨ 6 ਸਾਲ ਬਾਅਦ ਪੰਜਾਬੀ ਫਿਲਮਾਂ ‘ਚ ਵਾਪਸੀ ਕਰਨ ਜਾ ਰਹੇ ਹਨ । 


ਇਹ ਵੀ ਪੜ੍ਹੋ: ਬਾਣੀ ਸੰਧੂ ਦੇ ਭਰਾ ਦਾ ਹੋਇਆ ਵਿਆਹ, ਕੌਰ ਬੀ ਨਾਲ ਡਾਂਸ ਕਰਦੀ ਨਜ਼ਰ ਆਈ ਗਾਇਕਾ, ਪਿਆਰੀਆਂ ਤਸਵੀਰਾਂ ਕੀਤੀਆਂ ਸ਼ੇਅਰ