Neeru Bajwa Sister Rubina Bajwa Marriage: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੇ ਘਰ ਰੌਣਕਾਂ ਲੱਗੀਆਂ ਹੋਈਆਂ ਹਨ। ਨੀਰੂ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਨ ਜਾ ਰਹੀ ਹੈ, ਜਿਸ ਨੂੰ ਲੈਕੇ ਨੀਰੂ ਤੇ ਉਨ੍ਹਾਂ ਦੀ ਫ਼ੈਮਿਲੀ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ। ਇਸ ਬਾਰੇ ਨੀਰੂ ਲਗਾਤਾਰ ਆਪਣੇ ਸੋਸ਼ਲ ਮੀਡੀਆ ਰਾਹੀਂ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ। 


ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਤਸਵੀਰ ਸ਼ੇਅਰ ਕੀਤੀ ਹੈ, ਇਸ ਤੋਂ ਬਾਅਦ ਨੀਰੂ ਨੂੰ ਸੋਸ਼ਲ ਮੀਡੀਆ ਤੇ ਖੂਬ ਵਧਾਈਆਂ ਮਿਲ ਰਹੀਆਂ ਹਨ। ਇਸ ਦੇ ਨਾਲ ਨਾਲ ਨੀਰੂ ਦੀਆਂ ਕੁੜੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ। 




 




ਨੀਰੂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਨ੍ਹਾਂ ਦੀ ਬੇਟੀ ਅਨਾਇਆ ਵਿਆਹ ਦੇ ਫ਼ੰਕਸ਼ਨ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦੇ ਚਿਹਰੇ ਤੇ ਖੁਸ਼ੀ ਸਾਫ਼ ਦੇਖੀ ਜਾ ਸਕਦੀ ਹੈ। 




ਦਸ ਦਈਏ ਕਿ ਰੁਬੀਨਾ ਬਾਜਵਾ ਹਾਲ ਹੀ ਅਖਿਲ ਨਾਲ ਫ਼ਿਲਮ `ਤੇਰੀ ਮੇਰੀ ਗੱਲ ਬਣ ਗਈ` ਵਿੱਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫ਼ਿਸ ਤੇ ਕਮਾਲ ਨਹੀਂ ਦਿਖਾ ਸਕੀ। ਪੰਜਾਬੀ ਅਭਿਨੇਤਰੀ, ਨੀਰੂ ਬਾਜਵਾ ਦੀ ਭੈਣ, ਰੁਬੀਨਾ ਬਾਜਵਾ 26 ਅਕਤੂਬਰ, 2022 ਨੂੰ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹੈ।









ਜ਼ਾਹਰ ਹੈ ਰੁਬੀਨਾ ਦੇ ਵਿਆਹ ਨੂੰ ਲੈਕੇ ਉਸ ਦੀ ਭੈਣ ਨੀਰੂ ਕਾਫ਼ੀ ਐਕਸਾਇਟਡ ਹੈ। ਇਸ ਮੌਕੇ ਉਨ੍ਹਾਂ ਨੇ ਕਈ ਤਸਵੀਰਾਂ ਸ਼ੇਅਰ ਕਰ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਪਰ ਨੀਰੂ ਤੋਂ ਵੀ ਜ਼ਿਆਦਾ ਖੁਸ਼ੀ ਉਨ੍ਹਾਂ ਦੀਆਂ ਤਿੰਨੇ ਧੀਆਂ ਨੂੰ ਹੋ ਰਹੀ ਹੈ। ਇਸ ਦਾ ਅੰਦਾਜ਼ਾ ਨੀਰੂ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਲਗਾਇਆ ਜਾ ਸਕਦਾ ਹੈ।