(Source: ECI/ABP News)
Rubina Bajwa Marriage: ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਦੇਖੋ ਵਿਆਹ ਦੀਆਂ ਤਸਵੀਰਾਂ
Rubina Bajwa Wedding Pics: ਰੁਬੀਨਾ ਬਾਜਵਾ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ `ਚ ਬੱਝ ਗਈ ਹੈ। ਦਸ ਦਈਏ ਕਿ ਦੋਵਾਂ ਨੇ 26 ਅਕਤੂਬਰ ਨੂੰ (ਕੈਨੇਡਾ ਦੇ ਸਮੇਂ ਅਨੁਸਾਰ) ਵਿਆਹ ਕੀਤਾ

ਅਮੈਲੀਆ ਪੰਜਾਬੀ ਦੀ ਰਿਪੋਰਟ
Rubina Bajwa Marriage: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ `ਚ ਬੱਝ ਗਈ ਹੈ। ਦਸ ਦਈਏ ਕਿ ਦੋਵਾਂ ਨੇ 26 ਅਕਤੂਬਰ ਨੂੰ (ਕੈਨੇਡਾ ਦੇ ਸਮੇਂ ਅਨੁਸਾਰ) ਵਿਆਹ ਕੀਤਾ ਹੈ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।
ਦਸ ਦਈਏ ਕਿ ਕੈਨੇਡਾ ਦੇ ਟਾਈਮ ਅਨੁਸਾਰ 26 ਅਕਤੂਬਰ ਦੀ ਸਵੇਰ ਦੋਵਾਂ ਦੇ ਅਨੰਦ ਕਾਰਜ ਦੀ ਰਸਮ ਹੋਈ। ਇਸ ਤੋਂ ਬਾਅਦ ਗੁਰਬਖਸ਼ ਚਾਹਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਦੇਖੋ ਰੁਬੀਨਾ ਦੇ ਵਿਆਹ ਦੀਆਂ ਤਸਵੀਰਾਂ:
ਰੁਬੀਨਾ ਬਾਜਵਾ ਨੇ ਵੀ ਆਪਣੇ ਪਤੀ ਗੁਰਬਖਸ਼ ਸਿੰਘ ਚਾਹਲ ਨਾਲ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਉੱਧਰ, ਨੀਰੂ ਬਾਜਵਾ ਨੇ ਆਪਣੇ ਜੀਜੇ ਗੁਰਬਖਸ਼ ਦੇ ਸਿਰ ਕਲਗੀ ਸਜਾਉਂਦੀ ਨਜ਼ਰ ਆ ਰਹੀ ਹੈ। ਜਿਸ ਦੀਆਂ ਖੂਬਸੂਰਤ ਤਸਵੀਰਾਂ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀਆਂ।
View this post on Instagram
ਦਸ ਦਈਏ ਕਿ ਰੁਬੀਨਾ ਬਾਜਵਾ ਲੰਬੇ ਸਮੇਂ ਤੋਂ ਗੁਰਬਖਸ਼ ਚਾਹਲ ਨੂੰ ਡੇਟ ਕਰ ਰਹੀ ਸੀ, ਇਸ ਤੋਂ ਬਾਅਦ 26 ਅਕਤੂਬਰ ਨੂੰ ਦੋਵਾਂ ਨੇ ਵਿਆਹ ਕਰਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਰੁਬੀਨਾ ਨੇ ਆਪਣੇ ਪਤੀ ਨਾਲ ਵਿਆਹ ਤੋਂ ਪਹਿਲਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ, ਜਿਸ ਨੂੰ ਸੋਸ਼ਲ ਮੀਡੀਆ ਤੇ ਕਾਫ਼ੀ ਪਸੰਦ ਕੀਤਾ ਗਿਆ ਸੀ।
View this post on Instagram
ਰੁਬੀਨਾ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ `ਚ ਫ਼ਿਲਮ `ਤੇਰੀ ਮੇਰੀ ਗੱਲ ਬਣ ਗਈ` `ਚ ਅਖਿਲ ਨਾਲ ਨਜ਼ਰ ਆਈ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
