Nirmal Rishi Family: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਅਕਸਰ ਤੁਸੀਂ ਫ਼ਿਲਮਾਂ ‘ਚ ਉਨ੍ਹਾਂ ਨੂੰ ਅੜਬ ਬੇਬੇ ਜਾਂ ਫਿਰ ਸੁਭਾਅ ਤੋਂ ਸਖਤ ਔਰਤ ਦਾ ਕਿਰਦਾਰ ਨਿਭਾਉਂਦੇ ਹੋਏ ਵੇਖਿਆ ਹੈ। ਪਰ ਅੱਜ ਉਨ੍ਹਾਂ ਦਾ ਆਪਣੇ ਪਰਿਵਾਰ ਦੇ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਆਰਆਰਆਰ ਨੂੰ ਲੈਕੇ ਹਾਲੀਵੁੱਡ ਅਦਾਕਾਰਾ ਨੇ ਕਹੀ ਅਜਿਹੀ ਗੱਲ, ਲੋਕਾਂ ਨੇ ਰੱਜ ਕੇ ਕੀਤਾ ਟਰੋਲ
ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਨੇ ਆਪਣੇ ਭਰਾ ਰੌਸ਼ਨ ਲਾਲ ਰਿਸ਼ੀ ਅਤੇ ਹੋਰਨਾਂ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਹਨ ।ਇਸ ਵੀਡੀਓ ਨੂੰ ਆਰ ਐੱਮ ਬੀ ਨਾਂਅ ਦੇ ਯੂਟਿਊਬ ਚੈਨਲ ‘ਤੇ ਸਾਂਝਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨੈਸ਼ਨਲ ਹਗਿੰਗ ਡੇਅ ਅੱਜ, ਬਾਲੀਵੁੱਡ ਦੀਆਂ ਇਨ੍ਹਾਂ ਫਿਲਮਾਂ 'ਚ ਗਲ ਲਗਾਉਣ ਦੇ ਇਹ ਸੀਨ ਬਣੇ ਇਤਿਹਾਸਕ
ਜਿਸ ‘ਚ ਨਿਰਮਲ ਰਿਸ਼ੀ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਉਨ੍ਹਾਂ ਨੂੰ ਭਰਾ ਰੌਸ਼ਨ ਲਾਲ ਏਨੀਆਂ ਕੁ ਗਾਲ੍ਹਾਂ ਕੱਢਦਾ ਹੈ ਕਿ ਜਿਸ ਬਾਰੇ ਉਹ ਕੈਮਰੇ ਦੇ ਸਾਹਮਣੇ ਵੀ ਨਹੀਂ ਦੱਸ ਸਕਦੇ। ਅਦਾਕਾਰਾ ਨੇ ਕਿਹਾ ਕਿ ਉਹ ਕਿਰਾਏ ਦੇ ਮਕਾਨ ‘ਚ ਰਹਿੰਦੀ ਹੈ ਅਤੇ ਹਾਲੇ ਵੀ ਉਹ ਕਿਰਾਏ ਦੇ ਮਕਾਨ ‘ਚ ਹੀ ਰਹਿੰਦੀ ਹੈ।
ਅਦਾਕਾਰਾ ਨੇ ਰਵਿੰਦਰ ਰਿਸ਼ੀ ‘ਤੇ ਵੀ ਇਲਜ਼ਾਮ ਲਗਾਏ ਹਨ। ਨਿਰਮਲ ਰਿਸ਼ੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੇ ਹਨ।
ਕਾਬਿਲੇਗ਼ੌਰ ਹੈ ਕਿ ਨਿਰਮਲ ਰਿਸ਼ੀ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹੈ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਹਿੱਟ ਫਿਲਮਾਂ ਦਿੱਤੀਆਂ ਹਨ।