Rubina Bajwa Mehndi Pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹਾਲ ਹੀ ਵਿਆਹ ਹੋਇਆ ਹੈ। ਅਦਾਕਾਰਾ ਇਸ ਦੇ ਲਈ ਖੂਬ ਸੁਰਖੀਆਂ ਬਟੋਰ ਰਹੀ ਹੈ। ਹਰ ਦਿਨ ਉਹ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ਨੂੰ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਹੁਣ ਰੁਬੀਨਾ ਬਾਜਵਾ ਨੇ ਆਪਣੀ ਮਹਿੰਦੀ ਰਸਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਤਸਵੀਰਾਂ ਸ਼ੇਅਰ ਕਰਦਿਆਂ ਰੁਬੀਨਾ ਨੇ ਕੈਪਸ਼ਨ `ਚ ਲਿਖਿਆ, "ਸਾਦਗ਼ੀ ਤੋਂ ਜ਼ਿਆਦਾ ਖੂਬਸੂਰਤ ਹੋਰ ਕੁੱਝ ਨਹੀਂ ਹੈ।" ਤਸਵੀਰਾਂ `ਚ ਦੇਖਿਆ ਜਾ ਸਕਦਾ ਹੈ ਕਿ ਰੁਬੀਨਾ ਦਾ ਮਹਿੰਦੀ ਡਿਜ਼ਾਇਨ ਕਿੰਨਾ ਸਿੰਪਲ ਹੈ। ਰੁਬੀਨਾ ਦੀਆਂ ਤਸਵੀਰਾਂ ਤੇ ਨੀਰੂ ਬਾਜਵਾ ਨੇ ਕਮੈਂਟ ਕਰਦਿਆਂ ਲਿਖਿਆ, "ਬਹੁਤ ਸੁੰਦਰ।" ਦੇਖੋ ਰੁਬੀਨਾ ਬਾਜਵਾ ਦੀ ਪੋਸਟ:
ਦਸ ਦਈਏ ਕਿ ਨੀਰੂ ਬਾਜਵਾ ਦੀ ਭੈਣ ਰੁਬੀਨਾ ਨੇ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਕਰਾਇਆ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫ਼ੀ ਵਾਇਰਲ ਹੋਈਆਂ ਸੀ। ਖਾਸ ਕਰਕੇ ਨੀਰੂ ਬਾਜਵਾ ਦੇ ਅੰਦਾਜ਼ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਰੁਬੀਨਾ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ ਅਖਿਲ ਨਾਲ ਫ਼ਿਲਮ `ਤੇਰੀ ਮੇਰੀ ਗੱਲ ਬਣ ਗਈ` `ਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫ਼ਿਸ ਤੇ ਬੁਰੀ ਤਰ੍ਹਾਂ ਫਲਾਪ ਹੋਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।