Sargun Mehta Without Makeup: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਪਰ ਸਰਗੁਣ ਇੰਨੀਂ ਦਿਨੀਂ ਲਾਈਮਲਾਈਟ ਤੋਂ ਦੂਰ ਹੈ। ਦਰਅਸਲ, ਅਦਾਕਾਰਾ ਕੰਮ ਤੋਂ ਛੋਟਾ ਜਿਹਾ ਬਰੇਕ ਲੈਕੇ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਹਾਲ ਹੀ ‘ਚ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਉਸ ਨੇ ਹਾਲੇ ਤੱਕ ਆਪਣੇ ਕਿਸੇ ਵੀ ਨਵੇਂ ਪ੍ਰੋਜੈਕਟ ਦਾ ਐਲਾਨ ਨਹੀਂ ਕੀਤਾ ਹੈ। 




ਹਾਲ ਹੀ ‘ਚ ਸਰਗੁਣ ਮਹਿਤਾ ਨੇ ਆਪਣੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਅਦਾਕਾਰਾ ਬਿਨਾਂ ਮੇਕਅੱਪ ਦੇ ਨਜ਼ਰ ਆ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸਰਗੁਣ ਅਕਸਰ ਹੀ ਆਪਣੀਆਂ ਬਿਨਾਂ ਮੇਕਅੱਪ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ।




ਅਦਾਕਾਰਾ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਅਸਲੀ ਰੂਪ ਵਿੱਚ ਰਹਿਣਾ ਜ਼ਿਆਦਾ ਪਸੰਦ ਹੈ। ਹਾਲ ਹੀ ‘ਚ ਜੋ ਤਸਵੀਰਾਂ ਸਰਗੁਣ ਨੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀ ਕੈਪਸ਼ਨ ‘ਚ ਉਸ ਨੇ ਲਿਖਿਆ, “ਨਾ ਕੋਈ ਮੇਕਅੱਪ, ਨਾ ਕੋਈ ਫਿਲਟਰ, ਸਿਰਫ਼ ਮੈਂ ਤੇ ਮੈਂ ਵਾਲਾ ਦਿਨ।”









ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਹਾਲ ਹੀ ‘ਮੋਹ’ ਤੇ ‘ਬਾਬੇ ਭੰਗੜਾ ਪਾਉਂਦੇ ਨੇ’ ਵਰਗੀਆਂ ਫਿਲਮਾਂ ‘ਚ ਨਜ਼ਰ ਆਈ ਸੀ। ਇਨ੍ਹਾਂ ਦੋਵੇਂ ਹੀ ਫਿਲਮਾਂ ‘ਚ ਸਰਗੁਣ ਦੀ ਐਕਟਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਫਿਲਹਾਲ ਅਦਾਕਾਰਾ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਸਰਗੁਣ ਨੇ ਹਾਲੇ ਤੱਕ ਆਪਣੇ ਨਵੇਂ ਪ੍ਰੋਜੈਕਟ ਦਾ ਐਲਾਨ ਨਹੀਂ ਕੀਤਾ ਹੈ।