Sargun Mehta At Sri Darbar Sahib: ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਉਸ ਨੇ 'ਜੱਟ ਨੂੰ ਚੁੜੈਲ ਟੱਕਰੀ' 'ਚ ਚੁੜੈਲ ਬਣ ਕੇ ਸਭ ਦਾ ਦਿਲ ਜਿੱਤ ਲਿਆ ਹੈ। ਫਿਲਮ 15 ਮਾਰਚ ਨੂੰ ਰਿਲੀਜ਼ ਹੋਈ ਸੀ ਅਤੇ ਬਾਕਸ ਆਫਿਸ 'ਤੇ ਛਾਈ ਹੋਈ ਹੈ। ਹੁਣ ਤੱਕ ਫਿਲਮ ਨੇ ਇੱਕ ਹਫਤੇ ਦੇ ਅੰਦਰ 15 ਕਰੋੜ ਤੋਂ ਜ਼ਿਆਦਾ ਕਮਾਈ ਕਰ ਲਈ ਹੈ।
ਇਸ ਸਭ ਦੇ ਦਰਮਿਆਨ ਹੁਣ ਸਰਗੁਣ ਮਹਿਤਾ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਪਹੁੰਚੀ। ਇੱਥੇ ਉਸ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪੱਤਕਾਰਾਂ ਨਾਲ ਗੱਲਬਾਤ ਵੀ ਕੀਤੀ। ਉਸ ਨੇ ਕਿਹਾ ਕਿ ਉਸ ਦੇ ਲਈ ਇਹ ਦੁਨੀਆ ਦੀ ਸਭ ਤੋਂ ਸਕੂਨ ਵਾਲੀ ਜਗ੍ਹਾ ਹੈ। ਇੱਥੇ ਆ ਕੇ ਉਸ ਨੂੰ ਸਕੂਨ ਮਿਲਦਾ ਹੈ। ਇਸ ਦੇ ਨਾਲ ਨਾਲ ਅਦਾਕਾਰਾ ਨੇ ਖੁਦ ਵੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਗੋਲਡਨ ਟੈਂਪਲ 'ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਬਿਲਕੁਲ ਸਾਦੇ ਲੁੱਕ ;'ਚ ਨਜ਼ਰ ਆਈ। ਅਦਾਕਾਰਾ ਨੇ ਲਾਲ ਰੰਗ ਦਾ ਸੂਟ ਪਹਿਿਨਿਆ ਹੋਇਆ ਸੀ ਅਤੇ ਚੁੰਨੀ ਨਾਲ ਸਿਰ ਢਕਿਆ ਹੋਇਆ ਸੀ। ਉਸ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਸੋਸ਼ਲ ਮੀਡੀਆ 'ਤੇ ਕੈਪਸ਼ਨ ਲਿਖੀ, 'ਸ਼ੁਕਰ ਸ਼ੁਕਰ'। ਦੇਖੋ ਇਹ ਵੀਡੀਓ:
ਦੱਸ ਦਈਏ ਕਿ ਪਿਛਲੇ ਸਾਲ ਸਰਗੁਣ ਮਹਿਤਾ ਦੀਆਂ ਫਿਲਮਾਂ ਨੇ ਵਧੀਆ ਕਾਰੋਬਾਰ ਨਹੀਂ ਕੀਤਾ ਸੀ। ਪਰ ਇਸ ਸਾਲ ਦੀ ਆਪਣੀ ਪਹਿਲੀ ਹੀ ਫਿਲਮ ਤੋਂ ਅਦਾਕਾਰਾ ਨੇ ਵਾਹ ਵਾਹੀ ਖੱਟੀ ਹੈ। ਇਸ ਲਈ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀ। ਵਰਕਫਰੰਟ ਦੀ ਗੱਲ ਕਰੀਏ ਤਾਂ ਸਰਗੁਣ ਮਹਿਤਾ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਬਹੁਤ ਵਧੀਆ ਕਾਰੋਬਾਰ ਕਰ ਰਹੀ ਹੈ। ਇਸ ਦੇ ਨਾਲ ਨਾਲ ਉਹ ਇਸ ਸਾਲ ਗਿੱਪੀ ਗਰੇਵਾਲ ਨਾਲ ਫਿਲਮ 'ਕੈਰੀ ਆਨ ਜੱਟੀਏ' 'ਚ ਵੀ ਨਜ਼ਰ ਆਉਣ ਵਾਲੀ ਹੈ।