Satinder Satti Lohri Video: ਪੰਜਾਬੀ ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਸੱਤੀ ਇੰਨੀਂ ਦਿਨੀਂ ਭਾਰਤ ਵਿੱਚ ਹੈ ਅਤੇ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀਆਂ ਪੋਸਟਾਂ ਕਾਰਨ ਖੂਬ ਸੁਰਖੀਆਂ ਬਟੋਰਦੀ ਹੈ। 


ਇਹ ਵੀ ਪੜ੍ਹੋ: ਅਫਸਾਨਾ ਖਾਨ ਦੀ ਸਿਹਤ ਵਿਗੜੀ, ਜ਼ੀਰਕਪੁਰ ਦੇ ਹਸਪਤਾਲ 'ਚ ਭਰਤੀ


ਹਾਲ ਹੀ 'ਚ ਸਤਿੰਦਰ ਸੱਤੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸਪੈਸ਼ਲ ਬੱਚਿਆਂ ਦੇ ਨਾਲ ਲੋਹੜੀ ਦਾ ਤਿਓਹਾਰ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਦਾ ਇਹ ਅੰਦਾਜ਼ ਤੇ ਵੀਡੀਓ ਫੈਨਜ਼ ਦਾ ਦਿਲ ਜਿੱਤ ਰਹੇ ਹਨ। ਦੇਖੋ ਸੱਤੀ ਦਾ ਇਹ ਵੀਡੀਓ;









ਕਾਬਿਲੇਗ਼ੌਰ ਹੈ ਕਿ 13 ਜਨਵਰੀ ਨੂੰ ਲੋਹੜੀ ਦਾ ਤਿਓਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਲੋਹੜੀ ਦੇ ਰੰਗ ਵਿੱਚ ਰੰਗੇ ਹੋਏ ਨਜ਼ਰ ਆਏ। ਕਿਉਂਕਿ ਲੋਹੜੀ ਪੰਜਾਬ ਦਾ ਤਿਓਹਾਰ ਹੈ, ਇਸ ਕਰਕੇ ਪੰਜਾਬੀ ਕਲਾਕਾਰ ਇਸ ਨੂੰ ਬੜੇ ਹੀ ਸ਼ਾਨ ਨਾਲ ਮਨਾਉਂਦੇ ਹਨ।






ਦੱਸਣਯੋਗ ਹੈ ਕਿ ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਹੈ।


ਇਹ ਵੀ ਪੜ੍ਹੋ: ਬੱਬੂ ਮਾਨ ਦਾ ਨਵਾਂ ਗਾਣਾ 'ਦੋ ਟੁਕੜੇ' ਲੋਕਾਂ ਨੂੰ ਨਹੀਂ ਆਇਆ ਪਸੰਦ, ਕਿਹਾ- ਹਿੰਦੀ ਨਹੀਂ ਪੰਜਾਬੀ ਗਾਣੇ ਗਾਓ ਮਾਨ ਸਾਬ