Satinder Satti Video: ਪੰਜਾਬੀ ਅਦਾਕਾਰਾ ਤੇ ਮੋਟਵੇਸ਼ਨਲ ਸਪੀਕਰ ਸਤਿੰਦਰ ਸੱਤੀ ਅਕਸਰ ਲਾਈਮਲਾਈਟ 'ਚ ਰਹਿੰਦੀ ਹੈ। ਉਹ 50 ਸਾਲ ਦੀ ਉਮਰ ;ਚ ਵੀ ਨੌਜਵਾਨ ਹਸੀਨਾਵਾਂ ਨੂੰ ਟੱਕਰ ਦਿੰਦੀ ਹੈ। ਸੱਤੀ ਦੀਆਂ ਸੋਸ਼ਲ ਮੀਡੀਆ ਪੋਸਟਾਂ ਅਕਸਰ ਚਰਚਾ ਦਾ ਵਿਸ਼ਾ ਬਣਦੀਆਂ ਰਹਿੰਦੀਆਂ ਹਨ।


ਦੱਸ ਦਈਏ ਕਿ ਸਤਿੰਦਰ ਸੱਤੀ ਭਾਰਤ ਪਰਤ ਆਈ ਹੈ। ਹੁਣ ਉਨ੍ਹਾਂ ਨੇ ਭਾਰਤ ਵਿੱਚ ਆਪਣੇ ਨਵੇਂ ਸਫਰ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਫੈਨਜ਼ ਨਾਲ ਸਾਂਝੀ ਕੀਤੀ ਹੈ। ਦਰਅਸਲ, ਸਤਿੰਦਰ ਸੱਤੀ ਹੁਣ ਰੇਡੀਓ ਜੌਕੀ ਬਣ ਗਈ ਹੈ। ਜੀ ਹਾਂ, ਹੁਣ ਤੁਸੀਂ ਸੱਤੀ ਦੀ ਮਿੱਠੀ ਅਵਾਜ਼ ਨੂੰ 94.3 ਮਾਇ ਐਫ.ਐਮ. 'ਤੇ ਸੁਣੋਗੇ। ਉਹ ਆਪਣੇ ਰੇਡੀਓ ਸ਼ੋਅ 'ਰੰਗ ਪੰਜਾਬ ਦੇ' ਨਾਲ ਸਰੋਤਿਆਂ ਦਾ ਮਨੋਰੰਜਨ ਕਰੇਗੀ।


ਇਹ ਵੀ ਪੜ੍ਹੋ: ਨੀਰੂ ਬਾਜਵਾ ਦੀ ਲੱਗੀ ਲਾਟਰੀ, ਹਾਲੀਵੁੱਡ 'ਚ ਕਰਨ ਜਾ ਰਹੀ ਐਂਟਰੀ, ਇਸ ਫਿਲਮ 'ਚ ਆਵੇਗੀ ਨਜ਼ਰ


ਸੱਤੀ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ। ਉਨ੍ਹਾਂ ਕਿਹਾ, 'ਨਵਾਂ ਸਫਰ, ਨਵਾਂ ਆਗ਼ਾਜ਼। ਰੰਗ ਪੰਜਾਬ ਦੇ।' ਦੇਖੋ ਸੱਤੀ ਦੀ ਇਹ ਪੋਸਟ:









ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਹਾਲ ਹੀ 'ਚ ਭਾਰਤ ਪਰਤੀ ਹੈ। ਭਾਰਤ ਆਉਣ ਤੋਂ ਬਾਅਦ ਹੀ ਉਹ ਲਗਾਤਾਰ ਚਰਚਾ ਵਿੱਚ ਹੈ। ਸੱਤੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਲਾਈਵ ਸ਼ੋਅ ਹੋਸਟ ਕਰਦੀ ਰਹਿੰਦੀ ਹੈ ਤੇ ਹੁਣ ਉਹ ਆਪਣੇ ਰੇਡੀਓ ਸ਼ੋਅ ਰਾਹੀਂ ਫੈਨਜ਼ ਦਾ ਮਨੋਰੰਜਨ ਕਰੇਗੀ। ਇਸ ਦੇ ਨਾਲ ਨਾਲ ਸੱਤੀ ਇੱਕ ਮੋਟੀਵੇਸ਼ਨਲ ਸਪੀਕਰ ਵੀ ਹੈ। ਉਹ ਅਕਸਰ ਲੋਕਾਂ ਨੂੰ ਜ਼ਿੰਦਗੀ ਜੀਣ ਦੇ ਫਲਸਫੇ ਦੱਸਦੀ ਰਹਿੰਦੀ ਹੈ। ਉਨ੍ਹਾਂ ਦੇ ਮੋਟੀਵੇਸ਼ਨਲ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ।


ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਕੀਤੀ ਮੁਲਾਕਾਤ, ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।