Satinder Satti Video: ਪੰਜਾਬੀ ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਸਤਿੰਦਰ ਸੱਤੀ ਇੰਨੀਂ ਦਿਨੀਂ ਭਾਵੇਂ ਪੰਜਾਬੀ ਇੰਡਸਟਰੀ ਤੋਂ ਦੂਰ ਹੈ, ਪਰ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸਤਿੰਦਰ ਸੱਤੀ ਦੀ ਉਮਰ ਭਾਵੇਂ 50 ਸਾਲ ਹੈ, ਪਰ ਅਦਾਕਾਰਾ ਪਾਲੀਵੁੱਡ ਦੀਆਂ ਨੌਜਵਾਨ ਅਭਿਨੇਤਰੀਆਂ ਨੂੰ ਸਖਤ ਟੱਕਰ ਦਿੰਦੀ ਹੈ।
ਸਤਿੰਦਰ ਸੱਤੀ ਨੇ ਹਾਲ ਹੀ 'ਚ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨਾਲ ਠੰਡ ਦੇ ਮੌਸਮ 'ਚ ਆਪਣੇ ਆਪ ਨੂੰ ਚੁਸਤ ਦਰੁਸਤ ਰੱਖਣ ਦਾ ਤਰੀਕਾ ਸਾਂਝਾ ਕਰ ਰਹੀ ਹੈ। ਆਪਣੇ ਵੀਡੀਓ 'ਚ ਸੱਤੀ ਨੇ ਸਰਦੀਆਂ ਦੇ ਮੌਸਮ 'ਚ ਢਿੱਡ ਦਾ ਭਾਰ ਘਟਾਉਣ ਲਈ ਕਸਤਰ ਬਾਰੇ ਦੱਸਿਆ ਹੈ। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਸੱਤੀ ਹਾਲ ਹੀ 'ਚ 50 ਸਾਲ ਦੀ ਹੋਈ ਹੈ। ਪਰ ਉਨ੍ਹਾਂ ਦੀ ਫਿਟਨੈਸ ਨੂੰ ਦੇਖ ਕੋਈ ਉਨ੍ਹਾਂ ਦੀ ਉਮਰ ਦਾ ਅੰਦਾਜ਼ਾ ਨਹੀਂ ਲਗਾ ਸਕਦਾ। ਦਸ ਦਈਏ ਕਿ ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਅਕਸਰ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।