Satinder Satti: ਸਤਿੰਦਰ ਸੱਤੀ ਨੇ ਨਵੇਂ ਸਾਲ 'ਤੇ ਦਿੱਤਾ ਖਾਸ ਸੰਦੇਸ਼, ਕਿਹਾ- ਆਕੜ ਛੱਡ ਕੇ ਰੁੱਸਿਆਂ ਨੂੰ ਮਨਾਓ
Satinder Satti Video: ਸਤਿੰਦਰ ਸੱਤੀ ਨੇ ਨਵੇਂ ਸਾਲ ਮੌਕੇ ਫੈਨਜ਼ ਨੂੰ ਖਾਸ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪਿਆਰਾ ਸੰਦੇਸ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।
Satinder Satti New Year Message: ਪੰਜਾਬੀ ਕਵਿੱਤਰੀ, ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਦਰਅਸਲ, ਸੱਤੀ ਇੱਕ ਮੋਟੀਵੇਸ਼ਨਲ ਸਪੀਕਰ ਹੈ। ਉਨ੍ਹਾਂ ਦੇ ਪ੍ਰੇਰਨਾਤਮਕ ਸੰਦੇਸ਼ ਫੈਨਜ਼ ਨੂੰ ਕਾਫੀ ਪਸੰਦ ਆਉਂਦੇ ਹਨ।
ਸਤਿੰਦਰ ਸੱਤੀ ਨੇ ਨਵੇਂ ਸਾਲ ਮੌਕੇ ਫੈਨਜ਼ ਨੂੰ ਖਾਸ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪਿਆਰਾ ਸੰਦੇਸ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਸੱਤੀ ਦਾ ਕਹਿਣਾ ਹੈ ਕਿ ਇਸ ਨਵੇਂ ਸਾਲ ਆਪਾਂ ਤਕਨਾਲੋਜੀ ਨੂੰ ਇੱਕ ਪਾਸੇ ਰੱਖ ਕੇ ਅਤੇ ਆਕੜ ਨੂੰ ਛੱਡ ਕੇ ਰੁੱਸੇ ਹੋਏ ਰਿਸ਼ਤਿਆਂ ਨੂੰ ਮਨਾਈਏ। ਦੇਖੋ ਸੱਤੀ ਦਾ ਇਹ ਖਾਸ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਸੱਤੀ ਇੰਨੀਂ ਦਿਨੀਂ ਕੈਨੇਡਾ ਤੋਂ ਇੰਡੀਆ ਛੁੱਟੀਆਂ ਮਨਾਉਣ ਲਈ ਆਈ ਹੋਈ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਭਾਵੇਂ ਪੰਜਾਬੀ ਇੰਡਸਟਰੀ ਤੋਂ ਦੂਰੀ ਬਣਾ ਲਈ ਹੈ, ਪਰ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਨਾਲ ਜੁੜੀ ਰਹਿੰਦੀ ਹੈ।
View this post on Instagram
ਇਸ ਦੇ ਨਾਲ ਨਾਲ ਸੱਤੀ ਇੱਕ ਮੋਟੀਵੇਸ਼ਨਲ ਸਪੀਕਰ ਵੀ ਹੈ। ਉਨ੍ਹਾਂ ਦੇ ਪ੍ਰੇਰਨਾਤਮਕ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ।