Satinder Satti New Year Message: ਪੰਜਾਬੀ ਕਵਿੱਤਰੀ, ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਅਕਸਰ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਦਰਅਸਲ, ਸੱਤੀ ਇੱਕ ਮੋਟੀਵੇਸ਼ਨਲ ਸਪੀਕਰ ਹੈ। ਉਨ੍ਹਾਂ ਦੇ ਪ੍ਰੇਰਨਾਤਮਕ ਸੰਦੇਸ਼ ਫੈਨਜ਼ ਨੂੰ ਕਾਫੀ ਪਸੰਦ ਆਉਂਦੇ ਹਨ।
ਸਤਿੰਦਰ ਸੱਤੀ ਨੇ ਨਵੇਂ ਸਾਲ ਮੌਕੇ ਫੈਨਜ਼ ਨੂੰ ਖਾਸ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪਿਆਰਾ ਸੰਦੇਸ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਸੱਤੀ ਦਾ ਕਹਿਣਾ ਹੈ ਕਿ ਇਸ ਨਵੇਂ ਸਾਲ ਆਪਾਂ ਤਕਨਾਲੋਜੀ ਨੂੰ ਇੱਕ ਪਾਸੇ ਰੱਖ ਕੇ ਅਤੇ ਆਕੜ ਨੂੰ ਛੱਡ ਕੇ ਰੁੱਸੇ ਹੋਏ ਰਿਸ਼ਤਿਆਂ ਨੂੰ ਮਨਾਈਏ। ਦੇਖੋ ਸੱਤੀ ਦਾ ਇਹ ਖਾਸ ਵੀਡੀਓ:
ਕਾਬਿਲੇਗ਼ੌਰ ਹੈ ਕਿ ਸੱਤੀ ਇੰਨੀਂ ਦਿਨੀਂ ਕੈਨੇਡਾ ਤੋਂ ਇੰਡੀਆ ਛੁੱਟੀਆਂ ਮਨਾਉਣ ਲਈ ਆਈ ਹੋਈ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਭਾਵੇਂ ਪੰਜਾਬੀ ਇੰਡਸਟਰੀ ਤੋਂ ਦੂਰੀ ਬਣਾ ਲਈ ਹੈ, ਪਰ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਨਾਲ ਜੁੜੀ ਰਹਿੰਦੀ ਹੈ।
ਇਸ ਦੇ ਨਾਲ ਨਾਲ ਸੱਤੀ ਇੱਕ ਮੋਟੀਵੇਸ਼ਨਲ ਸਪੀਕਰ ਵੀ ਹੈ। ਉਨ੍ਹਾਂ ਦੇ ਪ੍ਰੇਰਨਾਤਮਕ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ।