ਚੰਡੀਗੜ੍ਹ: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਇੱਕ ਛੋਟੇ ਬੱਚੇ ਦੀ ਜ਼ਿੰਦਗੀ ਬਚਾਉਣ ਦੀ ਜ਼ਿਮੇਵਾਰੀ ਚੁੱਕੀ ਹੈ। ਆਰੀਅਨ Spinal Muscular Atrophy Type-1 ਵਰਗੀ ਬਿਮਾਰੀ ਨਾਲ ਲੜ ਰਿਹਾ ਹੈ। ਉਸ ਦੇ ਇਲਾਜ ਲਈ ਕਾਫੀ ਪੈਸਿਆਂ ਦੀ ਜ਼ਰੂਰਤ ਹੈ ਜਿਸ ਕਰਕੇ ਆਰੀਅਨ ਦੇ ਇਲਾਜ ਲਈ ਫ਼ੰਡ ਇਕੱਠਾ ਕਰਨ ਲਈ ਨੀਰੂ ਬਾਜਵਾ ਅੱਗੇ ਆਈ ਹੈ।
ਨੀਰੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਕਈ ਪੰਜਾਬੀ ਕਲਾਕਾਰਾਂ ਨੂੰ ਟੈਗ ਕਰ ਮਦਦ ਦੀ ਅਪੀਲ ਕੀਤੀ ਹੈ। ਨੀਰੂ ਬਾਜਵਾ ਨੇ ਆਪਣੀ ਇਸ ਪੋਸਟ 'ਚ ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਬਾਬੂ ਮਾਨ, ਸੋਨਮ ਬਾਜਵਾ, ਐਮੀ ਵਿਰਕ, ਜਿੰਮੀ ਸ਼ੇਰਗਿੱਲ ਸਮੇਤ ਕਈ ਕਲਾਕਾਰਾਂ ਨੂੰ ਫ਼ੰਡ ਇਕੱਠਾ ਕਰਨ ਲਈ ਮਦਦ ਮੰਗੀ ਹੈ।ਨੀਰੂ ਬਾਜਵਾ ਨੇ ਲਿਆ ਨੇਕ ਕੰਮ ਦਾ ਜ਼ਿੰਮਾ, ਗਿੱਪੀ, ਦਿਲਜੀਤ, ਬੱਬੂ ਮਾਨ, ਸੋਨਮ, ਐਮੀ ਤੇ ਜਿੰਮੀ ਸ਼ੇਰਗਿੱਲ ਤੋਂ ਮੰਗੀ ਮਦਦ
ਏਬੀਪੀ ਸਾਂਝਾ | 29 Jul 2020 06:23 PM (IST)
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਇੱਕ ਛੋਟੇ ਬੱਚੇ ਦੀ ਜ਼ਿੰਦਗੀ ਬਚਾਉਣ ਦੀ ਜ਼ਿਮੇਵਾਰੀ ਚੁੱਕੀ ਹੈ। ਆਰੀਅਨ Spinal Muscular Atrophy Type-1 ਵਰਗੀ ਬਿਮਾਰੀ ਨਾਲ ਲੜ ਰਿਹਾ ਹੈ।
