Simi Chahal Reaction On Wrestlers Protest: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਸ ਨੇ ਤਕਰੀਬਨ 2 ਸਾਲ ਬਾਅਦ ਪੰਜਾਬੀ ਫਿਲਮ ਇੰਡਸਟਰੀ 'ਚ ਮੁੜ ਵਾਪਸੀ ਕੀਤੀ ਹੈ। ਉਹ ਹਾਲ ਹੀ 'ਚ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ 2' 'ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਅਦਾਕਾਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ ਵਿੱਚ ਰਹਿੰਦੀ ਹੈ।
ਇਹ ਵੀ ਪੜ੍ਹੋ: ਆਮਿਰ ਖਾਨ ਜਲਦ ਕਰਨਗੇ 'ਗਜਨੀ 2' ਦਾ ਐਲਾਨ, ਇਸ ਸਾਊਥ ਸਟਾਰ ਨਾਲ ਆਮਿਰ ਨੇ ਮਿਲਾਇਆ ਹੱਥ
ਹਾਲ ਹੀ 'ਚ ਸਿੰਮੀ ਚਾਹਲ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਉਸ ਨੇ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਪੋਸਟ ਸ਼ੇਅਰ ਕੀਤੀ। ਇਸ ਦੇ ਨਾਲ ਉਸ ਨੇ ਲਿਿਖਿਆ, 'ਇਹ ਕਿਸੇ ਵੀ ਹਾਲ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੈਨੂੰ ਇਸ ਸਮੇਂ ਬਹੁਤ ਗੁੱਸਾ ਆ ਰਿਹਾ ਹੈ। ਦਿੱਲੀ ਪੁਲਿਸ ਤੁਹਾਨੂੰ ਇਸ 'ਤੇ ਕਾਰਵਾਈ ਕਰਨ ਦੀ ਲੋੜ ਹੈ।' ਦੇਖੋ ਸਿੰਮੀ ਦੀ ਪੋਸਟ:
ਦੱਸ ਦਈਏ ਕਿ ਬੀਤੇ ਦਿਨ ਧਰਨੇ 'ਤੇ ਬੈਠੇ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਨੇ ਬਦਸਲੂਕੀ ਕੀਤੀ ਸੀ। ਇਸ ਤੋਂ ਬਾਅਦ ਪੂਰੇ ਦੇਸ਼ 'ਚ ਕਾਫੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਧਰਨੇ 'ਤੇ ਬੈਠੀ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ ਨੇ ਤਾਂ ਆਪਣੇ ਮੈਡਲ ਤੱਕ ਵਾਪਸ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।
ਕੀ ਹੈ ਮਾਮਲਾ?
ਦੇਸ਼ ਲਈ ਕਈ ਤਗਮੇ ਜਿੱਤਣ ਵਾਲੇ ਸਾਰੇ ਵੱਡੇ ਪਹਿਲਵਾਨ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਮਹਿਲਾ ਖਿਡਾਰਨਾਂ 'ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਗਾ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ।