Simi Chahal: ਸਿੰਮੀ ਚਾਹਲ ਨੇ ਦੱਸਿਆ ਜਲਦੀ ਅਮੀਰ ਹੋਣ ਦਾ ਤਰੀਕਾ, ਵੀਡੀਓ ਦੇਖ ਲੋਕ ਹੱਸ-ਹੱਸ ਹੋ ਰਹੇ ਲੋਟਪੋਟ
Simi Chahal Pics: ਸਿੰਮੀ ਚਾਹਲ ਦਾ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਇਸ ਵੀਡੀਓ 'ਚ ਸਿੰਮੀ ਹਰੀਸ਼ ਵਰਮਾ ਨਾਲ ਨਜ਼ਰ ਆ ਰਹੀ ਹੈ। ਵੀਡੀਓ 'ਚ ਸਿੰਮੀ ਆਪਣੇ ਫੈਨਜ਼ ਨੂੰ ਜਲਦੀ ਅਮੀਰ ਹੋਣ ਦਾ ਸ਼ਾਰਟਕੱਟ ਦੱਸ ਰਹੀ ਹੈ।
Simi Chahal Video: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਆਪਣੇ ਫਿਲਮੀ ਕਰੀਅਰ ਦੌਰਾਨ ਉਸ ਨੇ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਫਿਲਮਾਂ ਦਿੱਤੀਆਂ ਹਨ। ਉਹ ਹਾਲ ਹੀ 'ਚ 'ਗੋਲਕ ਬੁਗਨੀ ਬੈਂਕ ਤੇ ਬਟੂਆ 2' 'ਚ ਨਜ਼ਰ ਆਈ ਸੀ।
ਸਿੰਮੀ ਚਾਹਲ ਦਾ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਇਸ ਵੀਡੀਓ 'ਚ ਸਿੰਮੀ ਹਰੀਸ਼ ਵਰਮਾ ਨਾਲ ਨਜ਼ਰ ਆ ਰਹੀ ਹੈ। ਵੀਡੀਓ 'ਚ ਸਿੰਮੀ ਆਪਣੇ ਫੈਨਜ਼ ਨੂੰ ਜਲਦੀ ਅਮੀਰ ਹੋਣ ਦਾ ਸ਼ਾਰਟਕੱਟ ਦੱਸ ਰਹੀ ਹੈ। ਇਹ ਵੀਡੀਓ ਨੂੰ ਦੇਖ ਕੇ ਫੈਨਜ਼ ਹੱਸ-ਹੱਸ ਕੇ ਲੋਟਪੋਟ ਹੋ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:
View this post on Instagram
ਦੱਸ ਦਈਏ ਕਿ ਸਿੰਮੀ ਚਾਹਲ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਫੈਨਜ਼ ਉਸ ਦੀ ਖੂਬਸੂਰਤੀ ਦੇ ਦੀਵਾਨੇ ਹਨ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
View this post on Instagram
ਵਰਕਫਰੰਟ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ ਦੀ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ 2' ਹਾਲ ਹੀ 'ਚ ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਸਿੰਮੀ ਚਾਹਲ 'ਮਸਤਾਨੇ' ਫਿਲਮ 'ਚ ਵੀ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਸਿੰਮੀ ਚਾਹਲ ਇੱਕ ਵਾਰ ਫਿਰ ਤੋਂ ਤਰਸੇਮ ਜੱਸੜ ਨਾਲ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਦੀ ਹਾਲ ਹੀ 'ਚ ਪਹਿਲੀ ਝਲਕ ਸਾਹਮਣੇ ਆਈ ਸੀ। ਇਸ ਤੋਂ ਬਾਅਦ ਹੀ ਫੈਨਜ਼ ਇਸ ਫਿਲਮ ਦੇ ਰਿਲੀਜ਼ ਹੋਣ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ: ਇੰਦਰਜੀਤ ਨਿੱਕੂ ਨੇ ਸਿੱਧੂ ਮੂਸੇਵਾਲਾ ਲਈ ਗਾਇਆ ਖਾਸ ਗੀਤ, ਅੱਖਾਂ ਨਮ ਕਰਨਗੇ ਗੀਤ ਦੇ ਬੋਲ, ਦੇਖੋ ਵੀਡੀਓ