Sonam Bajwa: ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਨਾਲ ਸ਼ੇਅਰ ਕੀਤੀ ਪਿਆਰੀ ਤਸਵੀਰ, ਕੈਪਸ਼ਨ ‘ਚ ਕਹੀ ਇਹ ਗੱਲ
Sonam Bajwa Sidhu Moosewala: ਸੋੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਤੇ ਮੂਸੇਵਾਲਾ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ।
Sidhu Moosewala Sonam Bajwa: ਸਿੱਧੂ ਮੂਸੇਵਾਲਾ ਨੂੰ 29 ਨਵੰਬਰ ਨੂੰ ਦੁਨੀਆ ਛੱਡੇ 6 ਮਹੀਨੇ ਹੋ ਗਏ ਹਨ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ। ਖਾਸ ਕਰਕੇ ਉਹ ਲੋਕ ਜਿਨ੍ਹਾਂ ਦੀ ਮੂਸੇਵਾਲਾ ਦੇ ਨਾਲ ਨੇੜਤਾ ਸੀ। ਉਨ੍ਹਾਂ ਵਿੱਚੋਂ ਇੱਕ ਨਾਮ ਸੋਨਮ ਬਾਜਵਾ ਦਾ ਵੀ ਹੈ। ਸੋਨਮ ਬਾਜਵਾ ਤੇ ਸਿੱਧੂ ਮੂਸੇਵਾਲਾ ਦੀ ਕਾਫੀ ਚੰਗੀ ਦੋਸਤੀ ਸੀ। ਕਿਸੇ ਵੀ ਇੰਟਰਵਿਊ ‘ਚ ਸੋਨਮ ਤੋਂ ਜਦੋਂ ਮੂਸੇਵਾਲਾ ਬਾਰੇ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਅਕਸਰ ਭਾਵੁਕ ਹੋ ਜਾਂਦੀ ਹੈ।
ਹੁਣ ਸੋੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਤੇ ਮੂਸੇਵਾਲਾ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ।
ਦਰਅਸਲ, ਇਹ ਤਸਵੀਰ ਸਿੱਧੂ ਮੂਸੇਵਾਲਾ ਦੇ ਇੱਕ ਫੈਨਪੇਜ ‘ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਸੋਨਮ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਨਾਲ ਸੋਨਮ ਨੇ ਕੈਪਸ਼ਨ ‘ਚ ਦਿਲ ਵਾਲੀ ਇਮੋਜੀ ਵੀ ਸ਼ੇਅਰ ਕੀਤੀ ਹੈ।
View this post on Instagram
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਤੇ ਸੋਨਮ ਬਾਜਵਾ ‘ਬਰਾਊਨ ਸ਼ੌਰਟੀ’, ‘ਜੱਟੀ ਜਿਉਣੇ ਮੋੜ ਵਰਗੀ’ ਵਰਗੇ ਗਾਣਿਆਂ ‘ਚ ਨਜ਼ਰ ਆ ਚੁੱਕੀ ਹੈ। ਇਨ੍ਹਾਂ ਗਾਣਿਆਂ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਖੂਬ ਪਿਆਰ ਤਾਂ ਮਿਲਿਆ ਹੀ ਸੀ, ਨਾਲ ਹੀ ਗਾਣਿਆਂ ‘ਚ ਮੂਸੇਵਾਲਾ ਤੇ ਸੋਨਮ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਦਸ ਦਸੀਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੀ 29 ਨਵੰਬਰ ਨੂੰ ਮੂਸੇਵਾਲਾ ਦੀ ਮੌਤ ਨੂੰ 6 ਮਹੀਨੇ ਪੂਰੇ ਹੋ ਗਏ। ਹਾਲੇ ਤੱਕ ਉਸ ਦਾ ਪਰਿਵਾਰ, ਚਾਹੁਣ ਵਾਲੇ ਅਤੇ ਪ੍ਰਸ਼ੰਸਕ ਇਨਸਾਫ ਦੀ ਮੰਗ ਕਰ ਰਹੇ ਹਨ।