Jasmine Sandlas Tania: ਪਾਲੀਵੁੱਡ ਫਿਲਮ ਇੰਡਸਟਰੀ ਵਿੱਚ ਆਪਣੇ ਹਰ ਕਿਰਦਾਰ ਅਤੇ ਖੂਬਸੂਰਤ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਸਟਾਰ ਤਾਨੀਆ (Tania) ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਨ੍ਹੀਂ ਦਿਨੀਂ ਤਾਨੀਆ ਆਪਣੀ ਅਪਕਮਿੰਗ ਫਿਲਮ ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ ਦੀ ਸ਼ੂਟਿੰਗ ਵਿੱਚ ਵਿਅਸਤ ਹੈ। ਜਿਸ ਤੋਂ ਸੈੱਟ ਦੀਆਂ ਕਈ ਤਸਵੀਰਾਂ ਅਦਾਕਾਰਾ ਵੱਲੋਂ ਸ਼ੇਅਰ ਕੀਤੀਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਤਸਵੀਰਾਂ ਵਿੱਚ ਜੈਸਮੀਨ ਸੈਂਡਲਾਸ (Jasmine Sandlas) ਵੀ ਨਜ਼ਰ ਆ ਰਹੀ ਹੈ। ਜਿਸ ਤੋਂ ਇਹ ਅੰਦਾਜ਼ਾ ਲਾਗਿਆ ਜਾ ਰਿਹਾ ਹੈ ਕਿ ਉਹ ਇਸ ਫਿਲਮ ਵਿੱਚ ਨਜ਼ਰ ਆ ਸਕਦੀ ਹੈ।

Continues below advertisement









ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਗਰੇਵਾਲ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਗੱਲ਼ ਜੇਕਰ ਜੈਸਮੀਨ ਸੈਂਡਲਾਸ ਦੀ ਕੀਤੀ ਜਾਵੇ ਤਾਂ ਉਹ ਇਸ ਵਿੱਚ ਗੀਤ ਗਾਉਂਦੇ ਹੋਏ ਦਿਖਾਈ ਦੇਵੇਗੀ। ਗਾਇਕਾ ਦਾ ਵੱਖਰਾ ਅੰਦਾਜ਼ ਦੇਖਣ ਲਈ ਫੈਨਜ਼ ਵੀ ਬੇਕਰਾਰ ਹਨ।






ਕਾਬਿਲੇਗੌਰ ਹੈ ਕਿ ਅਦਾਕਾਰਾ ਤਾਨੀਆ ਨੇ ਇਸ ਤੋਂ ਪਹਿਲਾਂ  ਵੀ ਗਿੱਪੀ ਨਾਲ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ। ਜਿਸ ਤੋਂ ਬਾਅਦ ਦੋਵਾਂ ਨੇ ਆਪਣੀ ਫਿਲਮ ਉੱਚੀਆਂ ਨੇ ਗੱਲ਼ਾਂ ਤੇਰੇ ਯਾਰ ਦੀਆਂ ਦਾ ਐਲਾਨ ਕੀਤਾ। ਫਿਲਹਾਲ ਆਪਣੀ ਨਵੀਂ ਫਿਲਮ ਰਾਹੀਂ ਇਹ ਜੋੜੀ ਕਿਵੇਂ ਧਮਾਲ ਮਚਾਉਂਦੀ ਹੈ, ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।