
Tania: ਅਦਾਕਾਰਾ ਤਾਨੀਆ ਦੇ ਨਾਂ ਵੱਡੀ ਪ੍ਰਾਪਤੀ, 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਹੋਈ ਸਨਮਾਨਤ, ਦੇਖੋ ਤਸਵੀਰਾਂ
Punjabi Actress Tania: ਤਾਨੀਆ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜ ਗਈ ਹੈ। ਤਾਨੀਆ ਨੂੰ ਪੰਜਾਬ ਸਰਕਾਰ ਵੱਲੋਂ 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਉਸ ਨੂੰ ਇਹ ਐਵਾਰਡ ਪੰਜਾਬੀ ਸਿਨੇਮਾ 'ਚ ਕਮਾਲ ਦੇ ਯੋਗਦਾਨ ਲਈ ਦਿੱਤਾ ਗਿਆ ਹੈ

Tania Honoured With Shaan Punjab Di Award: ਪੰਜਾਬੀ ਅਦਾਕਾਰਾ ਤਾਨੀਆ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਛੋਟੀ ਜਿਹੀ ਉਮਰ 'ਚ ਹੀ ਪੰਜਾਬੀ ਫਿਲਮ ਇੰਡਸਟਰੀ 'ਚ ਵੱਡਾ ਨਾਮ ਤੇ ਸ਼ੋਹਰਤ ਹਾਸਲ ਕੀਤੀ ਹੈ। ਤਾਨੀਆ ਨੂੰ ਉਸ ਦੀ ਕਿਊਟਨੈਸ ਤੇ ਸ਼ਾਨਦਾਰ ਅਦਾਕਾਰੀ ਲਈ ਜਾਣਿਆ ਜਾਂਦਾ ਹੈ।
ਇਹ ਵੀ ਪੜ੍ਹੋ: ਮਨਕੀਰਤ ਔਲਖ ਦੀ ਪਤਨੀ ਹੈ ਬੇਹੱਦ ਖੂਬਸੂਰਤ, ਤਸਵੀਰਾਂ ਕਰਨਗੀਆਂ ਹੈਰਾਨ
ਹੁਣ ਤਾਨੀਆ ਦੇ ਨਾਂ ਇੱਕ ਵੱਡੀ ਪ੍ਰਾਪਤੀ ਜੁੜ ਗਈ ਹੈ। ਤਾਨੀਆ ਨੂੰ ਪੰਜਾਬ ਸਰਕਾਰ ਵੱਲੋਂ 'ਸ਼ਾਨ ਪੰਜਾਬ ਦੀ' ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਉਸ ਨੂੰ ਇਹ ਐਵਾਰਡ ਪੰਜਾਬੀ ਸਿਨੇਮਾ 'ਚ ਕਮਾਲ ਦੇ ਯੋਗਦਾਨ ਲਈ ਦਿੱਤਾ ਗਿਆ ਹੈ। ਤਾਨੀਆ ਨੇ ਖੁਦ ਸੋਸ਼ਲ ਮੀਡੀਆ 'ਤੇ ਇਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੱਸ ਦਈਏ ਕਿ ਤਾਨੀਆ ਨੂੰ ਇਹ ਐਵਾਰਡ ਪੰਜਾਬ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤਾ ਗਿਆ। ਤਾਨੀਆ ਨੇ ਇਹ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਿਖਿਆ, 'ਪੰਜਾਬ ਰਾਜਪਾਲ ਦੇ ਹੱਥੋਂ ਸ਼ਾਨ ਪੰਜਾਬ ਦੀ ਐਵਾਰਡ ਲੈਕੇ ਬੇਹੱਦ ਮਾਣ ਮਹਿਸੂਸ ਕਰ ਰਹੀ ਹਾਂ।' ਇਸ ਦੇ ਨਾਲ ਨਾਲ ਤਾਨੀਆ ਨੇ ਐਮਪੀ ਵਿਕਰਮ ਸਾਹਨੀ ਤੇ ਕੈਬਨਿਟ ਮੰਤਰੀ ਮੀਤ ਹੇਅਰ ਦਾ ਵੀ ਖਾਸ ਧੰਨਵਾਦ ਕੀਤਾ। ਦੇਖੋ ਇਹ ਤਸਵੀਰਾਂ:
View this post on Instagram
ਕਾਬਿਲੇਗ਼ੌਰ ਹੈ ਕਿ ਤਾਨੀਆ ਪਾਲੀਵੁੱਡ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2018 'ਚ ਆਈ ਫਿਲਮ 'ਕਿਸਮਤ' ਨਾਲ ਕੀਤੀ ਸੀ। ਇਸ ਫਿਲਮ 'ਚ ਤਾਨੀਆ ਸਪੋਰਟਿੰਗ ਕਰੈਕਟਰ 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਐਮੀ ਵਿਰਕ ਤੇ ਸਰਗੁਣ ਮਹਿਤਾ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। ਤਾਨੀਆ ਨੂੰ ਅਸਲੀ ਪਛਾਣ ਮਿਲੀ ਸੀ ਫਿਲਮ 'ਸੁਫਨਾ' ਤੋਂ। ਦੱਸ ਦਈਏ ਕਿ ਫਿਲਮ 2020 'ਚ ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਤਾਨੀਆ ਜਲਦ ਹੀ ਸੋਨਮ ਬਾਜਵਾ ਦੇ ਨਾਲ ਫਿਲਮ 'ਗੋਡੇ ਗੋਡੇ ਚਾਅ' 'ਚ ਨਜ਼ਰ ਆਉਣ ਵਾਲੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
