Bunty Bains: ਬੰਟੀ ਬੈਂਸ ਨੇ ਪਤਨੀ ਕਹੀ ਅਜਿਹੀ ਗੱਲ, ਪ੍ਰਸ਼ੰਸਕ ਹੋਏ ਕਲਾਕਾਰ ਦੇ ਕਾਇਲ
Bunty Bains Family: ਬੰਟੀ ਬੈਂਸ ਨੇ ਇੱਕ ਤਾਜ਼ਾ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜੋ ਕਿ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਵੀਡੀਓ ਕੋਈ 5-6 ਸਕਿੰਟਾਂ ਦੀ ਹੈ, ਪਰ ਲੋਕਾਂ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ।
Bunty Bains Shares Video With Wife: ਪਾਲੀਵੁੱਡ ਦੇ ਮਲਟੀ ਟੈਲੇਂਟਡ ਗੀਤਕਾਰ, ਲੇਖਕ, ਨਿਰਮਾਤਾ-ਨਿਰਦੇਸ਼ਕ ਬੰਟੀ ਬੈਂਸ ਹਮੇਸ਼ਾ ਲਾਈਮਲਾਈਟ ‘ਚ ਰਹਿੰਦੇ ਹਨ। ਹਾਲ ਹੀ ‘ਚ ਬੰਟੀ ਬੈਂਸ ‘ਖੇਡਾਂ ਵਤਨ ਪੰਜਾਬ ਦੀਆਂ’ ਕਰਕੇ ਸੁਰਖੀਆਂ ‘ਚ ਰਹੇ ਸੀ। ਇਸ ਈਵੈਂਟ ‘ਚ ਪੰਜਾਬ ਦੇ ਦਿੱਗਜ ਕਲਾਕਾਰਾਂ ਨੇ ਹਿੱਸਾ ਲਿਆ ਸੀ ਅਤੇ ਆਪਣੀ ਕਲਾ ਦੇ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਸੀ। ਇਸ ਤੋਂ ਇਲਾਵਾ ਬੰਟੀ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅੱਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਬੰਟੀ ਬੈਂਸ ਨੇ ਇੱਕ ਤਾਜ਼ਾ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜੋ ਕਿ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਵੀਡੀਓ ਕੋਈ 5-6 ਸਕਿੰਟਾਂ ਦੀ ਹੈ, ਪਰ ਲੋਕਾਂ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ। ਦਰਅਸਲ, ਵੀਡੀਓ ‘ਚ ਬੰਟੀ ਬੈਂਸ ਨੇ ਆਪਣੀ ਪਤਨੀ ਅਮਨਪ੍ਰੀਤ ਕੌਰ ਬੈਂਸ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਕਲਾਕਾਰ ਨੇ ਆਪਣੀ ਪਤਨੀ ਨੂੰ ਆਪਣੀ ਬੈਸਟ ਫਰੈਂਡ ਦੱਸਿਆ ਹੈ। ਪ੍ਰਸ਼ੰਸਕ ਉਨ੍ਹਾਂ ਦੀ ਇਸ ਵੀਡੀਓ ‘ਤੇ ਕਮੈਂਟ ਕਰਕੇ ਜੋੜੇ ‘ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਬੰਟੀ ਬੈਂਸ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਜੁੜੀਆਂ ਹਰ ਅਪਡੇਟਸ ਆਪਣੇ ਫ਼ੈਨਜ਼ ਨਾਲ ਸ਼ੇਅਰ ਜ਼ਰੂਰ ਕਰਦੇ ਹਨ। ਹਾਲ ਹੀ `ਚ ਉਨ੍ਹਾਂ ਵੱਲੋਂ ਸ਼ੇਅਰ ਕੀਤੀਆਂ ਕਸ਼ਮੀਰ ਦੇ ਨਜ਼ਾਰਿਆਂ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ।
ਇਹ ਵੀ ਪੜ੍ਹੋ: ਰਣਜੀਤ ਬਾਵਾ ਨੇ ਨਵੀਂ ਐਲਬਮ ‘ਮਾਈ ਡੀਅਰ ਪੰਜਾਬ’ ਦਾ ਕੀਤਾ ਐਲਾਨ, ਸੱਚੀਆਂ ਘਟਨਾਵਾਂ ‘ਤੇ ਹੋਵੇਗੀ ਆਧਾਰਤ