ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਨੇ ਪੂਰੇ ਪਰਿਵਾਰ ਸਣੇ ਸੀਐਮ ਮਾਨ ਨੂੰ ਵਿਆਹ ਦੀ ਦਿੱਤੀ ਵਧਾਈ, ਵਿਆਹੁਤਾ ਜੀਵਨ ਲਈ ਦਿੱਤੀਆਂ ਸ਼ੁੁੱਭਕਾਮਨਾਵਾਂ
ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਵਾਈਫ ਡਾ.ਗੁਰਪ੍ਰੀਤ ਕੌਰ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ ਹਨ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸੀਐਮ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ।
ਸਿਆਸੀ ਲੋਕਾਂ ਤੋਂ ਲੈ ਕੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵਧਾਈ ਦੇਣ ਵਾਲੇ ਕਲਾਕਾਰਾਂ ਦਾ ਆਉਣਾ-ਜਾਣਾ ਲੱਗਦਾ ਹੈ। ਇਸ ਦੌਰਾਨ ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਵਾਈਫ ਡਾ.ਗੁਰਪ੍ਰੀਤ ਕੌਰ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ ਹਨ। ਇਸ ਜਾਣਕਾਰੀ ਗਿੱਪੀ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।
Congratulations & Wishing Honourable CM @BhagwantMann Ji & Dr Gurpreet Kaur Ji Happy Married Life. Waheguru always keep blessing & give u a prosperous married life 🙏
— Gippy Grewal (@GippyGrewal) July 17, 2022
I thanks for your kind gesture for me and my family 🙏 pic.twitter.com/9G1bgZMVDk
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਤੇ ਡਾਕਟਰ ਗੁਰਪ੍ਰੀਤ ਕੌਰ ਜੀ ਸੁਖੀ ਵਿਆਹੁਤਾ ਜੀਵਨ ਜੀ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ। ਵਾਹਿਗੁਰੂ ਹਮੇਸ਼ਾ ਮੇਹਰ ਰੱਖਣ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਬਖਸ਼ਣ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :