ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸੀਐਮ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ।
ਸਿਆਸੀ ਲੋਕਾਂ ਤੋਂ ਲੈ ਕੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵਧਾਈ ਦੇਣ ਵਾਲੇ ਕਲਾਕਾਰਾਂ ਦਾ ਆਉਣਾ-ਜਾਣਾ ਲੱਗਦਾ ਹੈ। ਇਸ ਦੌਰਾਨ ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਵਾਈਫ ਡਾ.ਗੁਰਪ੍ਰੀਤ ਕੌਰ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ ਹਨ। ਇਸ ਜਾਣਕਾਰੀ ਗਿੱਪੀ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਤੇ ਡਾਕਟਰ ਗੁਰਪ੍ਰੀਤ ਕੌਰ ਜੀ ਸੁਖੀ ਵਿਆਹੁਤਾ ਜੀਵਨ ਜੀ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ। ਵਾਹਿਗੁਰੂ ਹਮੇਸ਼ਾ ਮੇਹਰ ਰੱਖਣ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਬਖਸ਼ਣ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ