Happy Birthday Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨਿ 17 ਅਕਤੂਬਰ ਨੂੰ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਜਨਮਦਿਨ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਵੀ ਸੀਐਮ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।
ਗਿੱਪੀ ਗਰੇਵਾਲ ਨੇ ਦਿੱਤੀ ਵਧਾਈ
ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰ ਗਿੱਪੀ ਗਰੇਵਾਲ ਨੇ ਸੀਐਮ ਮਾਨ ਨੂੰ ਉਨ੍ਹਾਂ ਦੇ ਜਨਮਦਿਨ ਤੇ ਵਧਾਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਭਗਵੰਤ ਮਾਨ ਦੀ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ `ਚ ਲਿਖਿਆ, "ਪੰਜਾਬ ਦੇ ਸੀਐਮ ਸਰਦਾਰ ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।"
ਕਰਮਜੀਤ ਅਨਮੋਲ ਨੇ ਸੋਸ਼ਲ ਮੀਡੀਆ ਤੇ ਮਾਨ ਨਾਲ ਸ਼ੇਅਰ ਕੀਤੀ ਫ਼ੋਟੋ
ਭਗਵੰਤ ਮਾਨ ਦੇ ਜਨਮਦਿਨ ਮੌਕੇ ਕਰਮਜੀਤ ਅਨਮੋਲ ਨੇ ਉਨ੍ਹਾਂ ਨਾਲ ਇੱਕ ਤਸਵੀਰ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ। ਇਸ ਦੇ ਨਾਲ ਹੀ ਕਰਮਜੀਤ ਨੇ ਕੈਪਸ਼ਨ `ਚ ਲਿਖਿਆ, "ਵਾਹਿਗੁਰੂ ਚੜ੍ਹਦੀ ਕਲਾ ਬਖਸ਼ਣ।"
ਕਾਬਿਲੇਗ਼ੌਰ ਹੈ ਕਿ ਭਗਵੰਤ ਮਾਨ ਰਾਜਨੀਤੀ `ਚ ਆਉਣ ਤੋਂ ਪਹਿਲਾਂ ਖੁਦ ਕਲਾਕਾਰ ਸਨ। ਉਨ੍ਹਾਂ ਦਾ ਕਾਮੇਡੀ ਕਿਰਦਾਰ ਜੁਗਨੂ ਘਰ ਘਰ ਮਸ਼ਹੂਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਗਿਣਤੀ ਪੰਜਾਬ ਦੇ ਬੈਸਟ ਕਮੇਡੀਅਨਾਂ `ਚ ਹੁੰਦੀ ਰਹੀ ਹੈ। ਉਹ ਇਸੇ ਨਾਲ ਮਾਰਚ ਵਿੱਚ ਪੰਜਾਬ ਦੇ ਸੀਐਮ ਬਣੇ ਸੀ। 16 ਮਾਰਚ ਨੂੰ ਮਾਨ ਨੇ ਖਟਕੜ ਕਲਾਂ ਵਿਖੇ ਸੀਐਮ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਦੇ ਨਾਲ ਹੀ ਭਗਵੰਤ ਮਾਨ ਇਸੇ ਨਾਲ ਵਿਆਹ ਦੇ ਬੰਧਨ ਵਿੱਚ ਵੀ ਬੱਝੇ ਹਨ। ਆਪਣੇ ਵਿਆਹ ਨੂੰ ਲੈਕੇ ਵੀ ਮਾਨ ਕਾਫ਼ੀ ਸੁਰਖੀਆਂ `ਚ ਰਹੇ ਸੀ।