Bunty Bains Family: ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰ ਮਲਟੀ ਟੈਲੇਂਟਡ ਬੰਟੀ ਬੈਂਸ ਇੰਨੀਂ ਦਿਨੀਂ ਖੂਬ ਚਰਚਾ ‘ਚ ਹਨ। ਉਹ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ਼ ਨੂੰ ਲੈਕੇ ਸੁਰਖੀਆਂ ‘ਚ ਰਹਿੰਦੇ ਹਨ। ਇੰਨੀਂ ਦਿਨੀਂ ਉਨ੍ਹਾਂ ਦੀ ਪਤਨੀ ਅਮਨਪ੍ਰੀਤ ਕੌਰ ਬੈਂਸ ਇੰਗਲੈਂਡ ‘ਚ ਛੁੱਟੀਆਂ ਮਨਾ ਰਹੀ ਹੈ। ਇੱਥੋਂ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਅਮਨ੍ਰਪੀਤ ਕੌਰ ਨੇ ਆਪਣੀ ਇੱਕ ਲੇਟੈਸਟ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਲੰਡਨ ਬਰਿੱਜ ‘ਤੇ ਆਪਣੀਆਂ ਸਹੇਲੀਆਂ ਨਾਲ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਇਸ ਫੋਟੋ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 









ਦਸ ਦਈਏ ਕਿ ਬੰਟੀ ਬੈਂਸ ਦੀ ਪਤਨੀ ਇੰਨੀਂ ਦਿਨੀਂ ਇੰਗਲੈਂਡ ‘ਚ ਹੈ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫ਼ੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਨਾਲ ਬੀਤੇ ਦਿਨ ਯਾਨਿ 14 ਨਵੰਬਰ ਨੂੰ ਬਾਲ ਦਿਵਸ ਦੇ ਮੌਕੇ ‘ਤੇ ਅਮਨਪ੍ਰੀਤ ਨੇ ਆਪਣੀਆਂ ਧੀਆਂ ਦੀ ਪਿਆਰੀ ਤਸਵੀਰ ਸ਼ੇਅਰ ਕੀਤੀ ਸੀ, ਜਿਸ ਨੂੰ ਫ਼ੈਨਜ਼ ਨੇ ਕਾਫ਼ੀ ਪਸੰਦ ਕੀਤਾ ਸੀ।






ਕਾਬਿਲੇਗ਼ੌਰ ਹੈ ਕਿ ਬੰਟੀ ਬੈਂਸ ਤੇ ਉਨ੍ਹਾਂ ਦੀ ਪਤਨੀ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਜੁੜੀਆਂ ਹਰ ਅਪਡੇਟਸ ਆਪਣੇ ਫ਼ੈਨਜ਼ ਨਾਲ ਸ਼ੇਅਰ ਜ਼ਰੂਰ ਕਰਦੇ ਹਨ। ਹਾਲ ਹੀ `ਚ ਉਨ੍ਹਾਂ ਵੱਲੋਂ ਸ਼ੇਅਰ ਕੀਤੀਆਂ ਕਸ਼ਮੀਰ ਦੇ ਨਜ਼ਾਰਿਆਂ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ।