Barbie Maan: ਪੰਜਾਬੀ ਗਾਇਕਾ ਬਾਰਬੀ ਮਾਨ ਪਹੁੰਚੀ ਕੇਰਲਾ, ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੀ ਆਈ ਨਜ਼ਰ, ਦੇਖੋ ਵੀਡੀਓ
Barbie Maan In Kerala: ਬਾਰਬੀ ਮਾਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਚ ਉਹ ਕੇਰਲਾ ਦੇ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੀ ਹੋਈ ਦਿਖਾਈ ਦੇ ਰਹੀ ਹੈ।
Barbie Maan Video: ਪੰਜਾਬੀ ਗਾਇਕਾ ਬਾਰਬੀ ਮਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਉਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਬਾਰਬੀ ਆਪਣੀ ਖੂਬਸੂਰਤੀ ਤੇ ਬਬਲੀ ਅੰਦਾਜ਼ ਕਰਕੇ ਵੀ ਜਾਣੀ ਜਾਂਦੀ ਹੈ।
ਬਾਰਬੀ ਮਾਨ ਵੈਸੇ ਤਾਂ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੀ ਹੈ, ਪਰ ਹਾਲ ਹੀ 'ਚ ਬਾਰਬੀ ਮਾਨ ਦੀ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਦਰਅਸਲ, ਬਾਰਬੀ ਮਾਨ ਦੱਖਣ ਭਾਰਤੀ ਸੂਬੇ ਕੇਰਲਾ 'ਚ ਪਹੁੰਚੀ ਹੋਈ ਹੈ। ਉਹ ਇੱਥੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਆਪਣੀ ਇਸ ਖੁਸ਼ੀ ਦਾ ਇਜ਼ਹਾਰ ਬਾਰਬੀ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈ।
ਬਾਰਬੀ ਮਾਨ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਕੇਰਲਾ ਦੇ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੀ ਹੋਈ ਦਿਖਾਈ ਦੇ ਰਹੀ ਹੈ। ਉਸ ਦੀ ਵੀਡੀਓ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਕੁਦਰਤੀ ਨਜ਼ਾਰਿਆਂ 'ਚ ਪੂਰੀ ਤਰ੍ਹਾਂ ਗੁਆਚ ਗਈ ਹੈ। ਵੀਡੀਓ ਸ਼ੇਅਰ ਕਰਦਿਆਂ ਬਾਰਬੀ ਨੇ ਕੈਪਸ਼ਨ ਲਿਖੀ, 'ਕਦੇ ਸੋਚਿਆ ਨਹੀਂ ਸੀ ਕਿ ਇੰਡੀਆ ਇਨ੍ਹਾਂ ਸੋਹਣਾ ਵੀ ਹੋ ਸਕਦਾ। ਕੇਰਲਾ।' ਇਸ ਦੇ ਨਾਲ ਹੀ ਉਸ ਨੇ ਕੇਰਲਾ ਨੂੰ ਆਪਣੀਆਂ ਸਭ ਤੋਂ ਮਨਪਸੰਦ ਥਾਵਾਂ 'ਚੋਂ ਇੱਕ ਦੱਸਿਆ ਹੈ।
View this post on Instagram
ਕਾਬਿਲੇਗ਼ੌਰ ਹੈ ਕਿ ਬਾਰਬੀ ਮਾਨ ਦਾ ਗਾਣਾ 'ਮਝੈਲ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਬਾਰਬੀ ਮਾਨ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ 'ਚੋਂ ਇੱਕ ਹੈ। ਉਸ ਨੇ ਆਪਣੇ ਹੁਣ ਤੱਕ ਦੇ ਕਰੀਅਰ ਇੰਡਸਟਰੀ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕਾ ਦੀ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਫੈਨ ਫਾਲੋਇੰਗ ਹੈ। ਉਸ ਦੇ 8 ਲੱਖ ਦੇ ਕਰੀਬ ਇੰਸਟਾਗ੍ਰਾਮ ਫਾਲੋਅਰਜ਼ ਹਨ।