Shehnaaz Gill: ਸ਼ਹਿਨਾਜ਼ ਗਿੱਲ ਦਾ ਨਵਾਂ ਗਾਣਾ ‘ਘਣੀ ਸਿਆਣੀ’ ਹੋਇਆ ਰਿਲੀਜ਼, ਦੇਖੋ ਵੀਡੀਓ
Shehnaaz Gill New Song: ਸ਼ਹਿਨਾਜ਼ ਗਿੱਲ ਦਾ ਨਵਾਂ ਗੀਤ 'ਘਣੀ ਸਿਆਣੀ' ਰਿਲੀਜ਼ ਹੋ ਚੁੱਕਾ ਹੈ, ਫੈਨਜ਼ ਅਦਾਕਾਰਾ ਦੇ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ।
Shehnaaz Gill New Song Ghani Syaani: ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਮਿਹਨਤ ਸਦਕਾ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਦਾ ਨਵਾਂ ਗੀਤ 'ਘਣੀ ਸਿਆਣੀ' ਰਿਲੀਜ਼ ਹੋ ਚੁੱਕਾ ਹੈ, ਫੈਨਜ਼ ਅਦਾਕਾਰਾ ਦੇ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ।
ਪੰਜਾਬ ਦੀ ਕੈਟਰੀਨਾ ਯਾਨਿ ਸ਼ਹਿਨਾਜ਼ ਇਨ੍ਹੀਂ ਦਿਨੀਂ ਚੈਟ ਸ਼ੋਅ 'ਦੇਸੀ ਵਾਈਬਜ਼' 'ਚ ਨਜ਼ਰ ਆ ਰਹੀ ਹੈ। ਉਸ ਦੇ ਸ਼ੋਅ 'ਚ ਕਈ ਵੱਡੇ ਕਲਾਕਾਰ ਨਜ਼ਰ ਆਉਂਦੇ ਹਨ, ਜਿਨ੍ਹਾਂ ਨਾਲ ਉਹ ਖੁੱਲ੍ਹ ਕੇ ਗੱਲ ਕਰਦੀ ਹੈ। ਦੱਸ ਦੇਈਏ ਕਿ ਇਸ ਸ਼ੋਅ ਤੋਂ ਇਲਾਵਾ ਸ਼ਹਿਨਾਜ਼ ਦਾ ਗੀਤ ਘਣੀ ਸਿਆਣੀ ਅੱਜ ਰਿਲੀਜ਼ ਹੋ ਗਿਆ ਹੈ।
ਇਸ ਗੀਤ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਇਸ ਗੀਤ ਵਿੱਚ ਹਰਿਆਣਾ ਦੇ ਮਸ਼ਹੂਰ ਰੈਪਰ ਅਤੇ ਸੋਸ਼ਲ ਮੀਡੀਆ ਸਨਸੈਸ਼ਨ ਐਮਸੀ ਸਕੁਆਇਰ ਦੇ ਨਾਲ ਨਜ਼ਰ ਆ ਰਹੀ ਹੈ। ਇਸ ਗੀਤ ਵਿੱਚ ਦੋਹਾਂ ਦੀ ਕੈਮਿਸਟਰੀ ਬੇਹੱਦ ਚੰਗੀ ਨਜ਼ਰ ਆ ਰਹੀ ਹੈ।
View this post on Instagram
ਇਸ ਗੀਤ ਨੂੰ ਖ਼ੁਦ ਮਸ਼ਹੂਰ ਰੈਪਰ ਐਮਸੀ ਸਕੁਆਇਰ ਅਤੇ ਸ਼ਹਿਨਾਜ਼ ਗਿੱਲ ਨੇ ਗਾਇਆ ਹੈ। ਇਸ ਗੀਤ ਦੇ ਬੋਲ ਐਮਸੀ ਸਕੁਆਇਰ ਨੇ ਲਿਖੇ ਹਨ। ਇਸ ਗੀਤ ਦੇ ਵੀਡੀਓ ਨੂੰ ਅਗਮ ਮਾਨ ਤੇ ਅਜ਼ੀਮ ਮਾਨ ਨੇ ਡਾਇਰੈਕਟ ਕੀਤਾ ਹੈ, ਇਸ ਦੇ ਨਾਲ ਹੀ ਅਨਸ਼ੁਲ ਗਰਗ ਇਸ ਗੀਤ ਦੇ ਨਿਰਮਾਤਾ ਹਨ। ਇਸ ਗੀਤ ਨੂੰ ਪਲੇਅ ਡੀਐਫ ਕੰਪਨੀ ਦੇ ਤਹਿਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।
ਕੁਝ ਦਿਨ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇਸ ਗੀਤ ਦਾ ਟੀਜ਼ਰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸ਼ੇਅਰ ਕੀਤਾ ਸੀ। ਇਸ ਗੀਤ ਦੇ ਵਿੱਚ ਦੋਵਾਂ ਦਾ ਸਟਾਈਲਿਸ਼ ਅਤੇ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਗੀਤ ਰਿਲੀਜ਼ ਹੁੰਦੇ ਹੀ ਸ਼ਹਿਨਾਜ਼ ਅਤੇ ਐਮਸੀ ਸਕੁਏਅਰ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੇ ਹਨ। ਦਰਸ਼ਕਾਂ ਨੂੰ ਇਹ ਗੀਤ ਬੇਹੱਦ ਪਸੰਦ ਆ ਰਿਹਾ ਹੈ।