Jatt Nu Chudail Takri Song Haye Boo Out Now: ਸਰਗੁਣ ਮਹਿਤਾ, ਗਿੱਪੀ ਗਰੇਵਾਲ ਤੇ ਰੂਪੀ ਗਿੱਲ ਸਟਾਰਰ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਲਈ ਤਿਆਰ ਹੈ। ਇਹ ਫਿਲਮ 15 ਮਾਰਚ ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ। ਇਸ ਤੋਂ ਪਹਿਲਾਂ ਫਿਲਮ ਦੇ ਟਰੇਲਰ ਨੂੰ ਖੂਬ ਪਿਆਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਫਿਲਮ ਦੇ ਗਾਣਿਆਂ ਨੂੰ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। 


ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਸੈਫ ਅਲੀ ਖਾਨ ਸਾਹਮਣੇ ਕਰੀਨਾ ਕਪੂਰ ਨਾਲ ਕੀਤਾ ਫਲਰਟ, ਅਨੰਤ ਅੰਬਾਨੀ ਦੇ ਪ੍ਰੀ ਵੈਡਿੰਗ 'ਚ ਲਾਈਆਂ ਰੌਣਕਾਂ, ਵੀਡੀਓ ਵਾਇਰਲ


ਫਿਲਮ ਦਾ ਇੱਕ ਹੋਰ ਗਾਣਾ 'ਹਾਏ ਬੂ' ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦੇਖ ਕੇ ਲੋਕ ਹੱਸ ਹੱਸ ਲੋਟਪੋਟ ਹੋ ਰਹੇ ਹਨ। ਗਾਣੇ 'ਚ ਸਰਗੁਣ ਚੁੜੈਲ ਬਣ ਕੇ ਰੂਪੀ ਗਿੱਲ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਾਲ ਚੁੜੈਲ ਸਰਗੁਣ ਨੇ ਰੂਪੀ ਦੀ ਨੱਕ ਖੂਬ ਦਮ ਵੀ ਕੀਤਾ ਹੋਇਆ ਹੈ, ਜਦਕਿ ਗਿੱਪੀ ਗਰੇਵਾਲ ਸਰਗੁਣ ਤੋਂ ਆਪਣੀ ਪਤਨੀ ਰੂਪੀ ਨੂੰ ਬਚਾਉਂਦੇ ਨਜ਼ਰ ਆਉਂਦੇ ਹਨ। ਦੇਖੋ ਇਹ ਵੀਡੀਓ:






ਦੇਖੋ ਪੂਰਾ ਗਾਣਾ:



ਕਾਬਿਲੇਗ਼ੌਰ ਹੈ ਕਿ 'ਜੱਟ ਨੂੰ ਚੁੜੈਲ ਟੱਕਰੀ' 15 ਮਾਰਚ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਸਟਾਰ ਕਾਸਟ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਵੀ ਲੌਂਚ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਫਿਲਮ ਦਾ ਟਾਈਟਲ ਟਰੈਕ ਤਾਂ ਲੋਕਾਂ ਦੀ ਪਸੰਦ ਬਣਿਆ ਹੀ ਹੋਇਆ ਹੈ॥ ਹੁਣ ਰਿਲੀਜ਼ ਹੁੰਦੇ ਹੀ 'ਹਾਏ ਬੂ' ਗਾਣਾ ਵੀ ਲੋਕਾਂ ਦੀ ਜ਼ੁਬਾਨ 'ਤੇ ਚੜ੍ਹਦਾ ਹੋਇਆ ਨਜ਼ਰ ਆ ਰਿਹਾ ਹੈ। ਫਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਫਿਲਮ 'ਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਰੂਪੀ ਗਿੱਲ ਤੇ ਨਿਰਮਲ ਰਿਸ਼ੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। 


ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਰਨ ਔਜਲਾ ਮਨਾ ਰਹੇ ਵਿਆਹ ਦੀ ਪਹਿਲੀ ਵਰ੍ਹੇਗੰਢ, ਪਤਨੀ ਨੂੰ ਰੋਮਾਂਟਿਕ ਅੰਦਾਜ਼ 'ਚ ਕੀਤਾ ਵਿਸ਼, ਦੇਖੋ ਪੋਸਟ