Snowman New Song Din Sohna Released: ਨੀਰੂ ਬਾਜਵਾ (Neeru Bajwa) ਦੀ ਫ਼ਿਲਮ ‘ਸਨੋਮੈਨ’ (Snowman) ਦਾ ਨਵਾਂ ਗੀਤ ‘ਦਿਨ ਸੋਹਣਾ’ (Din Sohna)  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਹਸ਼ਮਤ ਸੁਲਤਾਨਾ ਨੇ ਗਾਇਆ ਹੈ ਅਤੇ ਗੀਤ ਦੇ ਬੋਲ ਕੁਲਸ਼ਾਨ ਸੰਧੂ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਜੇ.ਕੇ ਦੇ ਵੱਲੋਂ। ਇਸ ਗੀਤ ਨੂੰ ਨੀਰੂ ਬਾਜਵਾ ਦੇ ਨਾਲ-ਨਾਲ ਇੱਕ ਵਿਦੇਸ਼ੀ ਕਲਾਕਾਰ ਦੇ ਉੱਤੇ ਫ਼ਿਲਮਾਇਆ ਗਿਆ ਹੈ।

Continues below advertisement





ਬੀਤੇ ਦਿਨੀਂ ਇਸ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਫ਼ਿਲਮ ਦੇ ਮੁੱਖ ਕਿਰਦਾਰਾਂ ‘ਚ ਰਾਣਾ ਰਣਬੀਰ, ਨੀਰੂ ਬਾਜਵਾ ਅਤੇ ਜੈਜ਼ੀ ਬੀ ਨਜ਼ਰ ਆਉਣਗੇ।


ਫ਼ਿਲਮ ਦੇ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਜਦੋਂਕਿ ਜੈਜ਼ੀ ਬੀ ਲੰਮੇ ਸਮੇਂ ਬਾਅਦ ਕਿਸੇ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।






ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇਵੇਗੀ। ਜਿਸ ਦਾ ਖੁਲਾਸਾ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਸਾਂਝੀ ਕਰਕੇ ਕੀਤਾ ਸੀ। ਦੱਸ ਦਈਏ ਕਿ ਸਨੋਮੈਨ ਫਿਲਮ 2 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਕਈ ਸਾਲਾਂ ਬਾਅਦ ਜੈਜ਼ੀ ਬੀ ਐਕਟਿੰਗ ਦੀ ਦੁਨੀਆ ‘ਚ ਵਾਪਸੀ ਕਰਨ ਜਾ ਰਹੇ ਹਨ।