New Punjabi Movies February 2023: ਪੰਜਾਬੀ ਸਿਨੇਮਾ ਲਈ ਸਾਲ 2022 ਧਮਾਕੇਦਾਰ ਰਿਹਾ ਸੀ। ਪੰਜਾਬੀ ਸਿਨੇਮਾ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਫਿਲਮਾਂ 2022 'ਚ ਰਿਲੀਜ਼ ਹੋਈਆਂ ਸੀ। ਹੁਣ 2023 'ਚ ਵੀ ਇਹੀ ਹੋਣ ਵਾਲਾ ਹੈ। ਜੀ ਹਾਂ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਆਉਣ ਵਾਲੇ ਫਰਵਰੀ ਮਹੀਨੇ 'ਚ ਕਿਹੜੀਆਂ ਪੰਜਾਬੀ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਤਾਂ ਆਓ ਦੇਖਦੇ ਹਾਂ ਇਹ ਲਿਸਟ:
ਕਲੀ ਜੋਟਾ
'ਕਲੀ ਜੋਟਾ' ਫਿਲਮ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ। ਫਿਲਮ ਦੀ ਕਹਾਣੀ 80 ਤੇ 90 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ। ਇਸ ਫਿਲਮ 'ਚ ਉਹ ਸਮਾਂ ਦਿਖਾਇਆ ਗਿਆ ਹੈ, ਜਦੋਂ ਸਮਾਜ 'ਚ ਔਰਤਾਂ ਦੀ ਹਾਲਤ ਜ਼ਿਆਦਾ ਠੀਕ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੂੰ ਆਪਣੀ ਮਰਜ਼ੀ ਕਰਨ ਦੀ ਆਜ਼ਾਦੀ ਸੀ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ।
ਗੋਲਕ ਬੁਗਨੀ ਬੈਂਕ ਤੇ ਬਟੂਆ 2
ਇਹ ਫਿਲਮ 2018 'ਚ ਰਿਲੀਜ਼ ਹੋਈ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ' ਦਾ ਸੀਕੁਅਲ ਹੈ। ਫਿਲਮ 'ਚ ਸਿੰਮੀ ਚਾਹਲ ਤੇ ਹਰੀਸ਼ ਵਰਮਾ ਮੁੱਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 10 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਤੂੰ ਹੋਵੇਂ ਮੈਂ ਹੋਵਾਂ
ਇਸ ਫਿਲਮ 'ਚ ਜਿੰਮੀ ਸ਼ੇਰਗਿੱਲ ਤੇ ਕੁਲਰਾਜ ਰੰਧਾਵਾ ਦੀ ਜੋੜੀ ਮੁੜ ਪਰਦੇ 'ਤੇ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 10 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਗੋਲਗੱਪੇ
ਇਸ ਫਿਲਮ 'ਚ ਬਿਨੂੰ ਢਿੱਲੋਂ, ਬੀਐਨ ਸ਼ਰਮਾ ਤੇ ਰਜਤ ਬੇਦੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਫਿਲਮ ਦਾ ਪੋਸਟਰ ਦੇਖ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਫਿਲਮ ਕਾਮੇਡੀ ਨਾਲ ਭਰਪੂਰ ਹੈ।
ਮੁਕੱਦਰ
ਇਸ ਫਿਲਮ 'ਚ ਸਤਵਿੰਦਰ ਸਿੰਘ, ਨਵਨੀਤ ਕੌਰ ਢਿੱਲੋਂ, ਹਰਦੀਪ ਗਿੱਲ, ਸ਼ਿਿਵੰਦਰ ਮਾਹਲ, ਹੌਬੀ ਧਾਲੀਵਾਲ, ਵਿਜੇ ਟੰਡਨ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 24 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਜੀ ਵਾਈਫ ਜੀ
ਇਸ ਫਿਲਮ 'ਚ ਰੌਸ਼ਨ ਪ੍ਰਿੰਸ, ਨਿਸ਼ਾ ਬਾਨੋ, ਹਾਰਬੀ ਸੰਘਾ, ਅਨੀਤਾ ਦੇਵਗਨ, ਕਰਮਜੀਤ ਅਨਮੋਲ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਦੇ ਪੋਸਟਰ ਤੇ ਇਸ ਦੇ ਨਾਂ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਿਲਮ ਉਨ੍ਹਾਂ ਪਤੀਆਂ ਦੀ ਕਹਾਣੀ ਹੈ, ਜੋ ਵਾਈਫ ਦੀ ਹਾਂ 'ਚ ਹਾਂ ਮਿਲਾਉਂਦੇ ਹਨ। ਇਹ ਫਿਲਮ 24 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।