Ammy Virk: ਐਮੀ ਵਿਰਕ ਨੇ ਪਤਨੀ ਨੂੰ ਰੋਮਾਂਟਿਕ ਅੰਦਾਜ਼ 'ਚ ਜਨਮਦਿਨ ਦੀ ਦਿੱਤੀ ਵਧਾਈ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਤਸਵੀਰ
Ammy Virk Family: ਬੀਤੇ ਦਿਨ ਯਾਨਿ 22 ਨਵੰਬਰ ਨੂੰ ਐਮੀ ਵਿਰਕ ਦੀ ਪਤਨੀ ਦਾ ਜਨਮਦਿਨ ਸੀ। ਇਸ ਖਾਸ ਮੌਕੇ 'ਤੇ ਐਮੀ ਨੇ ਬੜੇ ਹੀ ਰੋਮਾਂਟਿਕ ਅੰਦਾਜ਼ 'ਚ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ।
Ammy Virk Family: ਐਮੀ ਵਿਰਕ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਐਮੀ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਐਮੀ ਵਿਰਕ ਇੱਕ ਬੇਹੱਦ ਉਮਦਾ ਐਕਟਰ ਵੀ ਹੈ। ਪ੍ਰੋਫੈਸ਼ਨਲ ਲਾਈਫ ਕਰਕੇ ਚਰਚਾ 'ਚ ਰਹਿਣ ਵਾਲੇ ਐਮੀ ਵਿਰਕ ਆਪਣੀ ਪਰਸਨਲ ਲਾਈਫ ਨੂੰ ਪ੍ਰਾਇਵੇਟ ਰੱਖਣਾ ਹੀ ਪਸੰਦ ਕਰਦੇ ਹਨ। ਐਮੀ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਸੋਸ਼ਲ ਮੀਡੀਆ 'ਤੇ ਆਪਣੀ ਫੈਮਿਲੀ ਫੋਟੋਜ਼ ਸ਼ੇਅਰ ਨਹੀਂ ਕਰਦੇ ਹਨ।
View this post on Instagram
ਪਰ ਐਮੀ ਵਿਰਕ ਕਦੇ ਕਦੇ ਆਪਣੀ ਪਤਨੀ ਤੇ ਧੀ ਦਿਲਨਾਜ਼ ਦੀ ਥੋੜੀ ਜਿਹੀ ਝਲਕ ਦਿਖਾ ਹੀ ਦਿੰਦੇ ਹਨ। ਬੀਤੇ ਦਿਨ ਯਾਨਿ 22 ਨਵੰਬਰ ਨੂੰ ਐਮੀ ਵਿਰਕ ਦੀ ਪਤਨੀ ਦਾ ਜਨਮਦਿਨ ਸੀ। ਇਸ ਖਾਸ ਮੌਕੇ 'ਤੇ ਐਮੀ ਨੇ ਬੜੇ ਹੀ ਰੋਮਾਂਟਿਕ ਅੰਦਾਜ਼ 'ਚ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਉਹ ਆਪਣੀ ਪਤਨੀ ਦਾ ਹੱਥ ਫੜੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਫੈਨਜ਼ ਦਾ ਖੂਬ ਦਿਲ ਜਿੱਤ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਐਮੀ ਨੇ ਕੈਪਸ਼ਨ ਲਿਖੀ, 'ਹੈੱਪੀ ਬਰਥਡੇ ਕੁਈਨ'। ਦੇਖੋ ਇਹ ਤਸਵੀਰ:
ਕਾਬਿਲੇਗ਼ੌਰ ਹੈ ਕਿ ਐਮੀ ਵਿਰਕ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਆਪਣੀ ਪਰਸਨਲ ਲਾਈਫ ਨੂੰ ਲੁਕਾ ਕੇ ਰੱਖਣਾ ਪਸੰਦ ਕਰਦੇ ਹਨ। ਐਮੀ ਵਿਰਕ ਬਹੁਤ ਘੱਟ ਆਪਣੀ ਫੈਮਿਲੀ ਬਾਰੇ ਗੱਲ ਕਰਦੇ ਹਨ। ਉਨ੍ਹਾਂ ਨੇ ਕਈ ਇੰਟਰਵਿਊਜ਼ ;ਚ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਫੈਮਿਲੀ ਬਾਰੇ ਗੱਲ ਕਰਨਾ ਪਸੰਦ ਨਹੀਂ ਹੈ। ਉਹ ਆਪਣੀ ਪਰਸਨਲ ਲਾਈਫ ਨੂੰ ਨਿੱਜੀ ਰੱਖਣਾ ਪਸੰਦ ਕਰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਐਮੀ ਵਿਰਕ ਹਾਲ ਹੀ 'ਚ ਫਿਲਮ 'ਮੌੜ' 'ਚ ਨਜ਼ਰ ਆਏ ਸੀ। ਫਿਲਮ 'ਚ ਉਨ੍ਹਾਂ ਦੇ ਨਾਲ ਦੇਵ ਖਰੌੜ ਨੇ ਵੀ ਸਕ੍ਰੀਨ ਸ਼ੇਅਰ ਕੀਤੀ ਸੀ।