Diljit Dosanjh: ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸ਼ਰਟਲੈਸ ਫੋਟੋ, ਫਿਟਨੈਸ ਦੇ ਮਾਮਲੇ ‘ਚ ਸਲਮਾਨ ਨੂੰ ਦਿੰਦੇ ਹਨ ਮਾਤ
Diljit Dosanjh Shirtless: ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਕੈਮਰੇ ਸਾਹਮਣੇ ਸ਼ਰਟ ਉਤਾਰੀ ਹੈ। ਉਨ੍ਹਾਂ ਦੇ ਇਸ ਸ਼ਰਟਲੈਸ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Diljit Dosanjh Shirtless Pic: ਅੱਜ ਤੱਕ ਤੁਸੀਂ ਪਰਦੇ ‘ਤੇ ਸਲਮਾਨ ਖਾਨ, ਸ਼ਾਹਰੁਖ ਖਾਨ ਤੇ ਹੋਰ ਕਲਾਕਾਰਾਂ ਨੂੰ ਬਿਨਾਂ ਸ਼ਰਟ ਯਾਨਿ ਕਮੀਜ਼ ਦੇ ਦੇਖਿਆ ਹੋਵੇਗਾ। ਪੰਜਾਬੀ ਕਲਾਕਾਰਾਂ ਦਾ ਸ਼ਰਟਲੈੱਸ ਲੁੱਕ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ। ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਕੈਮਰੇ ਸਾਹਮਣੇ ਸ਼ਰਟ ਉਤਾਰੀ ਹੈ। ਉਨ੍ਹਾਂ ਦੇ ਇਸ ਸ਼ਰਟਲੈਸ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਪਾਲੀਵੁੱਡ ਅਤੇ ਬਾਲੀਵੁੱਡ ਫਿਲਮ ਇੰਡਸਟਰੀ ਵਿੱਚ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਉਣ ਵਾਲੇ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ਰਟਲੈਸ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿੱਚ ਦਿਲਜੀਤ ਦੀ ਲੁੱਕ ਕਮਾਲ ਲੱਗ ਰਹੀ ਹੈ। ਹਾਲਾਂਕਿ ਇਹ ਵੀ ਕਿਹਾ ਜਾ ਸਕਦਾ ਹੈ ਕਿ ਦਿਲਜੀਤ ਉੱਪਰ ਵੀ ਬਾਲੀਵੁੱਡ ਸਿਤਾਰਿਆਂ ਦੇ ਸਟਾਈਲ ਦਾ ਨਸ਼ਾ ਚੜ੍ਹ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦਿਲਜੀਤ ਦੋਸਾਂਝ ਆਪਣੇ ਇਸ ਹੌਟ ਅਵਤਾਰ ਵਿੱਚ ਨਜ਼ਰ ਆ ਚੁੱਕੇ ਹਨ। ਪੰਜਾਬੀ ਅਦਾਕਾਰ ਦਾ ਇਹ ਅੰਦਾਜ਼ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ। ਆਪਣੀਆਂ ਫਿਲਮਾਂ ਅਤੇ ਗੀਤਾਂ ਦੇ ਨਾਲ-ਨਾਲ ਦਿਲਜੀਤ ਮਸਤੀ ਭਰੀਆ ਵੀਡੀਓ ਅਕਸਰ ਪ੍ਰਸ਼ੰਸ਼ਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਜੋ ਕਿ ਅੱਗ ਦੀ ਤਰ੍ਹਾਂ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੀਆਂ ਹਨ।
View this post on Instagram
ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਇਨ੍ਹੀਂ ਦਿਨੀਂ ਆਪਣੇ ਵਰਲਡ ਟੂਰ ਬੌਰਨ ਟੂ ਸ਼ਾਈਨ ਵਿੱਚ ਵਿਅਸਤ ਹਨ। ਇਸ ਦੌਰਾਨ ਵੀ ਕਲਾਕਾਰ ਆਪਣੇ ਪ੍ਰਸ਼ੰਸ਼ਕਾਂ ਨਾਲ ਗੱਲਬਾਤ ਦਾ ਸਮਾਂ ਕੱਢ ਲੈਂਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਰਾਹੀਂ ਦਰਸ਼ਕਾਂ ਨੂੰ ਹਰ ਅਪਡੇਟ ਦਿੰਦੇ ਰਹਿੰਦੇ ਹਨ। ਦੱਸ ਦੇਈਏ ਕਿ 11 ਫਰਵਰੀ ਨੂੰ ਦਿਲਜੀਤ ਅਹਿਮਦਾਬਾਦ ਵਿੱਚ ਆਪਣਾ ਸ਼ੋਅ ਕਰਨ ਪਹੁੰਚਣਗੇ। ਜਿਸਦੀ ਜਾਣਕਾਰੀ ਕਲਾਕਾਰ ਨੇ ਇਸੰਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰ ਦਿੱਤੀ ਹੈ।